ਕਿਸੇ ਨੂੰ ਵੀ CM ਦਾ ਚਿਹਰਾ ਬਣਾ ਦਿਓ, ਮੈਨੂੰ ਕੋਈ ਇਤਰਾਜ਼ ਨਹੀਂ: ਚਰਨਜੀਤ ਚੰਨੀ

By  Pardeep Singh January 27th 2022 08:11 PM -- Updated: January 27th 2022 08:15 PM

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਸ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਜਲੰਧਰ ਦੇ ਮਿੱਠਾਪੁਰ ਵਿੱਚ 'ਪੰਜਾਬ ਫਤਿਹ' ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ। ਕਾਂਗਰਸ ਨੇ ਵਰਚੁਅਲ ਰੈਲੀ ਰਾਹੀਂ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ , ਸ੍ਰੀ ਗੁਰੂ ਰਵਿਦਾਸ ਜੀ ਦੇ ਬਚਨਾਂ 'ਤੇ ਚੱਲ ਕੇ ਮੈਨੂੰ ਮੁੱਖ ਮੰਤਰੀ ਬਣਾਇਆ ਹੈ। ਉਨ੍ਹਾਂ ਨੇ ਇਸ ਮੌਕੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 111 ਦਿਨਾਂ ਵਿੱਚ ਲੰਬਾ ਸਮਾਂ ਕੰਮ ਕੀਤਾ ਹੈ ਅਤੇ ਇਸ ਦੌਰਾਨ ਨਾ ਹੀ ਸੁੱਤਾ ਅਤੇ ਨਾ ਹੀ ਸੌਣ ਦਿੱਤਾ। ਚੰਨੀ ਨੇ ਕਿਹਾ ਹੈ ਕਿ ਸਰਕਾਰ ਦੌਰਾਨ ਜਿੰਨ੍ਹਾਂ ਵੀ ਕੰਮ ਹੋਇਆ ਉਹ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹੋਇਆ ਹੈ। ਉਨ੍ਹਾਂ ਕਿਹਾ ਜੇਕਰ ਇਹ ਦਿਨ ਚੰਗੇ ਰਹੇ ਤਾਂ ਅਗਲੇ 5 ਸਾਲ ਵੀ ਵੇਖਣ ਦੇ ਰਾਹੁਲ ਜੀ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਨਹੀਂ ਚਾਹੁੰਦਾ ਹਾਂ ਕਿ ਕੇਜਰੀਵਾਲ ਇੱਥੇ ਆ ਕੇ ਰਾਜ ਕਰੇ। ਉਨ੍ਹਾਂ ਰਾਹੁਲ ਗਾਂਧੀ ਨੂੰ ਕਿਹਾ ਕਿ ਤੁਸੀਂ ਕਿਸੇ ਨੂੰ ਵੀ ਸੀਐੱਮ ਬਣਾ ਦਿਓ, ਮੈਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇ। ਇਸ ਮੌਕੇ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਦੇ ਸਾਰੇ ਲੀਡਰ ਇੱਕਠੇ ਹਨ ਅਤੇ ਸਾਡੇ ਵਿਚਕਾਰ ਕੋਈ ਲੜਾਈ ਨਹੀਂ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ ਪੰਜਾਬ ਦੌਰੇ ਉੱਤੇ ਹਨ। ਇਹ ਵੀ ਪੜ੍ਹੋ:Punjab Assembly Elections:ਸੂਬੇ `ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ -PTC News

Related Post