ਵਿਜੀਲੈਂਸ ਵੱਲੋਂ ਮਾਲ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

By  Ravinder Singh September 1st 2022 06:03 PM -- Updated: September 1st 2022 06:04 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ ਪਿੰਡ ਭਲਾਈਆਣਾ, ਤਹਿਸੀਲ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੀ ਸ਼ਿਕਾਇਤ ਉਪਰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਨਕਸ਼ਾ ਦੇਣ ਬਦਲੇ 4,000 ਰੁਪਏ ਦੀ ਮੰਗ ਕਰ ਰਿਹਾ ਹੈ।

ਵਿਜੀਲੈਂਸ ਵੱਲੋਂ ਮਾਲ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਉਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਨੰਬਰ ਜਾਰੀ ਕਰ ਕੀਤਾ ਸੀ। ਇਸ ਨੰਬਰ ਉਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਸ਼ਿਕਾਇਤ ਆਉਂਦੀਆਂ ਹਨ। ਪੰਜਾਬ ਵੱਲੋਂ ਤੁਰੰਤ ਇਨ੍ਹਾਂ ਸ਼ਿਕਾਇਤ ਉਤੇ ਕਾਰਵਾਈ ਕੀਤੀ ਜਾਂਦੀ ਹੈ।

-PTC News

ਇਹ ਵੀ ਪੜ੍ਹੋ : ਹਾਈ ਕੋਰਟ ਵੱਲੋਂ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਦਾਖ਼ਲ ਕੀਤੀ ਪਟੀਸ਼ਨ ਖ਼ਾਰਿਜ

Related Post