ਮਲੇਰਕੋਟਲਾ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਦਸਤਾਰ ਮੁਕਾਬਲੇ, ਵੱਡੀ ਗਿਣਤੀ 'ਚ ਨੌਜਵਾਨਾਂ ਨੇ ਲਿਆ ਭਾਗ

By  Jashan A October 10th 2019 05:23 PM

ਮਲੇਰਕੋਟਲਾ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਦਸਤਾਰ ਮੁਕਾਬਲੇ, ਵੱਡੀ ਗਿਣਤੀ 'ਚ ਨੌਜਵਾਨਾਂ ਨੇ ਲਿਆ ਭਾਗ,ਮਲੇਰਕੋਟਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਥੇ ਦੇਸ਼ ਭਰ 'ਚ ਸੰਗਤਾਂ ਵੱਲੋਂ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ, ਉਥੇ ਹੀ ਅੱਜ ਮਲੇਰਕੋਟਲਾ 'ਚ ਵੀ ਸੰਗਤਾਂ ਵੱਲੋਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਦਸਤਾਰ ਮੁਕਾਬਲੇ ਕਰਵਾਏ ਗਏ।

Malerkotlaਅੱਜ 550 ਸਾਲਾ ਪ੍ਰਕਾਸ਼ ਪੁਰਬ ਅਤੇ ਵੱਡੇ ਘੱਲੂਘਾਰੇ ਦੇ ਸਿੰਘ ਸ਼ਹੀਦਾਂ ਦੀ ਯਾਦ 'ਚ ਵਿਰਸਾ ਸੰਭਾਲ ਸਰਦਾਰੀ ਲਹਿਰ ਵੱਲੋਂ ਲੰਮੇ ਕੇਸ ਤੇ ਸੁੰਦਰ ਦਸਤਾਰ ਮੁਕਾਬਲੇ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਕਰਵਾਏ ਗਏ।

ਹੋਰ ਪੜ੍ਹੋ:ਸਿੱਖ ਸ਼ਰਧਾਲੂਆਂ ਲਈ ਵੱਡੀ ਖਬਰ, ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਬਾਰੇ ਲਿਆ ਇਹ ਵੱਡਾ ਫ਼ੈਸਲਾ

Malerkotlaਜਿਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋ ਭਾਗ ਲਿਆ ਗਿਆ। ਤੁਹਾਨੂੰ ਦੱਸ ਦਈਏ ਕਿ ਵਿਰਸਾ ਸੰਭਾਲ ਸਰਦਾਰੀ ਲਹਿਰ ਨਾਮਕ ਸਿੱਖ ਸੰਸਥਾਂ ਵੱਲੋਂ ਲਗਾਤਾਰ ਕਈ ਸਾਲਾਂ ਤੋ ਨੌਜਵਾਨ ਪੀੜੀ ਨੂੰ ਸਿੱਖ ਰਹਿਤ ਮਰਿਆਦਾ ਨਾਲ ਜੋੜਨ ਦੇ ਮਕਸਦ ਨਾਲ ਦਸਤਾਰ ਮੁਕਾਬਲੇ ਤੇ ਲੰਬੇ ਕੇਸ ਤੇ ਕੰਠ ਮੁਕਾਬਲੇ ਕਰਵਾਏ ਜਾਦੇ ਹਨ।

Malerkotlaਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਮੁਖੀ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸੈਂਕੜੇ ਬੱਚਿਆ ਨੇ ਭਾਗ ਲਿਆ।ਭਾਗ ਲੈਣ ਵਾਲੇ ਹਰ ਬੱਚੇ ਦਾ ਸੰਸਥਾਂ ਵੱਲੋਂ ਮੈਡਲਾਂ ਨਾਲ ਸਨਮਾਨ ਕੀਤਾ ਗਿਆ,ਨਾਲ ਹੀ ਜੈਤੂ ਬੱਚਿਆ ਨੂੰ ਹਜ਼ਾਰਾਂ ਦੇ ਨਗਦ ਇਨਾਮ ਤੇ ਸੁੰਦਰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।

-PTC News

 

Related Post