ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲਾ :‘ਆਪ’ ਵਿਧਾਇਕ ਨਰੇਸ਼ ਯਾਦਵ ਸਮੇਤ 4 ਮੁਲਜ਼ਮਾਂ ਖਿਲਾਫ਼ ਦੋਸ਼ ਤੈਅ

By  Shanker Badra June 15th 2019 06:38 PM

ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲਾ :‘ਆਪ’ ਵਿਧਾਇਕ ਨਰੇਸ਼ ਯਾਦਵ ਸਮੇਤ 4 ਮੁਲਜ਼ਮਾਂ ਖਿਲਾਫ਼ ਦੋਸ਼ ਤੈਅ:ਸੰਗਰੂਰ : ਮਾਲੇਰਕੋਟਲਾ ਵਿਚ ਕੁਰਾਨ ਸ਼ਰੀਫ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਸੰਗਰੂਰ ਦੀ ਅਦਾਲਤ ਨੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਸਮੇਤ ਚਾਰ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ।ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਜੁਡੀਸ਼ਲ ਮੈਜਿਸਟ੍ਰੇਟ ਫਸਟ ਕਲਾਸ ਅਜੇ ਮਿੱਤਲ ਦੀ ਅਦਾਲਤ ਵਿਚ ਹੋਈ ਹੈ। [caption id="attachment_307091" align="aligncenter" width="300"]malerkotla quran Sharif disrespect Case Aap mla Naresh Yadav And Other Charged frames ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲਾ : ‘ਆਪ’ ਵਿਧਾਇਕ ਨਰੇਸ਼ ਯਾਦਵ ਸਮੇਤ 4 ਮੁਲਜ਼ਮਾਂ ਖਿਲਾਫ਼ ਦੋਸ਼ ਤੈਅ[/caption] ਇਸ ਦੌਰਾਨ ਅਦਾਲਤ ਨੇ ਇਸ ਕੇਸ ਵਿੱਚ ਸ਼ਾਮਲ ਆਪ' ਵਿਧਾਇਕ ਨਰੇਸ਼ ਯਾਦਵ , ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ।ਇਸ ਮਾਮਲੇ ਦੀ ਅਗਲੀ ਸੁਣਵਾਈ ਤਿੰਨ ਜੁਲਾਈ ਨੂੰ ਹੋਵੇਗੀ।ਇਸ ਮੌਕੇ ਵਿਧਾਇਕ ਨਰੇਸ਼ ਯਾਦਵ ਵਲੋਂ ਕੇਸ ਦੀ ਪੈਰਵੀ ਕਰ ਰਹੇ ਐਡਵੋਕੇਟ ਨਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਦਾਲਤ ਵਲੋਂ ਨਰੇਸ਼ ਯਾਦਵ ਸਣੇ ਚਾਰਾਂ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਗਏ ਹਨ।ਹੁਣ ਕੇਸ ਵਿਚ ਗਵਾਹੀਆਂ ਹੋਣਗੀਆਂ। [caption id="attachment_307090" align="aligncenter" width="300"]malerkotla quran Sharif disrespect Case Aap mla Naresh Yadav And Other Charged frames ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲਾ : ‘ਆਪ’ ਵਿਧਾਇਕ ਨਰੇਸ਼ ਯਾਦਵ ਸਮੇਤ 4 ਮੁਲਜ਼ਮਾਂ ਖਿਲਾਫ਼ ਦੋਸ਼ ਤੈਅ[/caption] ਦੱਸ ਦੇਈਏ ਕਿ 25 ਜੂਨ 2016 ਨੂੰ ਮਾਲੇਰਕੋਟਲਾ 'ਚ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਹੋਈ ਸੀ।ਜਿਸ ਤੋਂ ਬਾਅਦ ਪੁਲਿਸ ਨੇ ਥਾਣਾ ਸਿਟੀ-1 ਮਾਲੇਰਕੋਟਲਾ 'ਚ ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।ਇਨ੍ਹਾਂ ਤੋਂ ਪੁੱਛਗਿੱਛ ਮਗਰੋਂ ਦਿੱਲੀ ਤੋਂ 'ਆਪ' ਵਿਧਾਇਕ ਨਰੇਸ਼ ਯਾਦਵ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਸੀ। [caption id="attachment_307092" align="aligncenter" width="300"]malerkotla quran Sharif disrespect Case Aap mla Naresh Yadav And Other Charged frames ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲਾ : ‘ਆਪ’ ਵਿਧਾਇਕ ਨਰੇਸ਼ ਯਾਦਵ ਸਮੇਤ 4 ਮੁਲਜ਼ਮਾਂ ਖਿਲਾਫ਼ ਦੋਸ਼ ਤੈਅ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਲੰਧਰ ਪੁਲਿਸ ਨੇ ਟਰੈਵਲ ਏਜੰਟਾਂ ਦੇ ਦਫਤਰਾਂ ‘ਤੇ ਮਾਰਿਆ ਛਾਪਾ ,ਕਈ ਦਫ਼ਤਰ ਬੰਦ ਕਰਕੇ ਭੱਜੇ ਇਸ ਮਗਰੋਂ ਪੁਲਿਸ ਵੱਲੋਂ ਨਰੇਸ਼ ਯਾਦਵ ਨੂੰ 24 ਜੁਲਾਈ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 25 ਜੁਲਾਈ ਨੂੰ ਮਲੇਰਕੋਟਲਾ ਦੀ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਸੀ। ਨਰੇਸ਼ ਯਾਦਵ ਦਾ ਨਾਮ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਜੇ ਨਾਮਕ ਵਿਅਕਤੀ ਨੇ ਲਿਆ ਸੀ।ਵਿਜੇ ਅਨੁਸਾਰ ਉਸ ਨੂੰ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਲਈ ਨਰੇਸ਼ ਯਾਦਵ ਨੇ ਆਖਿਆ ਸੀ। -PTCNews

Related Post