ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਬਦਲੇ ਰਿਸ਼ਵਤ ਲੈਂਦਾ ਜੇਈ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

By  Shanker Badra June 20th 2019 10:34 AM

ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਬਦਲੇ ਰਿਸ਼ਵਤ ਲੈਂਦਾ ਜੇਈ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ:ਮਲੋਟ : ਵਿਜੀਲੈਂਸ ਬਿਊਰੋ ਦੀ ਟੀਮ ਨੇ ਮਲੋਟ ਵਿਖੇ ਬਿਜਲੀ ਬੋਰਡ ਦੇ ਜੇਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਜਾਣਕਾਰੀ ਅਨੁਸਾਰ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਪੁੱਤਰ ਬਿਕਰਮਜੀਤ ਸਿੰਘ ਸਿੰਘ ਦਾ ਬਿਜਲੀ ਦਾ ਟਰਾਂਸਫਾਰਮਰ ਸੜ ਗਿਆ ਤੇ ਇਸ ਨੂੰ ਬਦਲਣ ਲਈ ਬਿਜਲੀ ਬੋਰਡ ਦੇ ਜੇਈ ਜੱਸਾ ਸਿੰਘ ਨੇ ਕਿਸਾਨ ਤੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ।

Malout JE of Electricity Board bribe Vigilance Arrested ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਬਦਲੇ ਰਿਸ਼ਵਤ ਲੈਂਦਾ ਜੇਈ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਜਿਸ ਦੀ ਕਿਸਾਨ ਰਣਜੀਤ ਸਿੰਘ ਨੇ ਜੇਈ ਖਿਲਾਫ਼ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ।ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਛਾਪੇਮਾਰੀ ਕਰਕੇ ਉਕਤ ਜੇਈ ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਪੰਕਜ ਕੁਮਾਰ ਸੀਡੀਪੀਓ ਅਤੇ ਮਨਮੀਤ ਸਿੰਘ ਏਡੀਓ ਦੀ ਹਾਜ਼ਰੀ 'ਚ ਰੰਗੇ ਹੱਥੀਂ ਕਾਬੂ ਕਰ ਲਿਆ।

 Malout JE of Electricity Board bribe Vigilance Arrested ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਬਦਲੇ ਰਿਸ਼ਵਤ ਲੈਂਦਾ ਜੇਈ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਸੰਸਦ ਦੇ ਦੋਵਾਂ ਸਦਨਾਂ ਨੂੰ ਸਾਂਝੇ ਤੌਰ ‘ਤੇ ਕਰਨਗੇ ਸੰਬੋਧਨ

ਜਿਸ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਜੇਈ ਜੱਸਾ ਸਿੰਘ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ।

-PTCNews

Related Post