ਮਲੋਟ 'ਚ ਸ਼ਰਾਬ ਦੇ ਠੇਕੇਦਾਰ ਦਾ ਸ਼ਰੇਆਮ ਕਤਲ, ਲਾਰੈਂਸ ਬਿਸ਼ਨੋਈ ਗੈਂਗ ਨੇ ਚੁੱਕੀ ਜ਼ਿੰਮੇਵਾਰੀ

By  Jashan A December 3rd 2019 10:50 AM

ਮਲੋਟ 'ਚ ਸ਼ਰਾਬ ਦੇ ਠੇਕੇਦਾਰ ਦਾ ਸ਼ਰੇਆਮ ਕਤਲ, ਲਾਰੈਂਸ ਬਿਸ਼ਨੋਈ ਗੈਂਗ ਨੇ ਚੁੱਕੀ ਜ਼ਿੰਮੇਵਾਰੀ,ਮਲੋਟ: ਬੀਤੀ ਰਾਤ ਮਲੋਟ 'ਚ ਸ਼ਰਾਬ ਦੇ ਠੇਕੇਦਾਰ ਮਨਪ੍ਰੀਤ ਸਿੰਘ ਮੰਨਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਮੰਨਾ ਰੋਜ਼ ਦੀ ਤਰ੍ਹਾਂ ਸ਼ਾਮ ਕਰੀਬ ਸਾਢੇ 6 ਵਜੇ ਜਿੰਮ 'ਚੋਂ ਬਾਹਰ ਆਪਣੀ ਕਾਰ ਕੋਲ ਆ ਰਿਹਾ ਸੀ ਕਿ ਇਸ ਦੌਰਾਨ ਇਕ ਕਾਰ 'ਚ ਸਵਾਰ ਕਰੀਬ 4 ਅਣਪਛਾਤੇ ਨੌਜਵਾਨਾਂ ਵਲੋਂ ਉਸ 'ਤੇ ਅੰਨੇਵਾਹ ਗੋਲੀਆਂ ਚਲਾਈਆਂ।

ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਨੂੰ ਉਸ ਦੇ ਸਾਥੀਆਂ ਨੇ ਮਲੋਟ ਦੇ ਸਿਵਲ ਹਸਪਤਾਲ 'ਚ ਭਰਤੀ ਕਰਾਇਆ, ਜਿਥੇ ਬਾਅਦ 'ਚ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਹੋਰ ਪੜ੍ਹੋ:ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵੱਡਾ ਘਪਲਾ , 17 ਲੱਖ ਦੀ ਖਾਧੀ ਬਿਜਲੀ

ਇਸ ਘਟਨਾ ਦੇ ਤੁਰੰਤ ਬਾਅਦ ਸਿਟੀ ਮਲੋਟ ਪੁਲਸ ਦੇ ਮੁੱਖ ਅਫਸਰ ਅਮਨਦੀਪ ਸਿੰਘ ਨੇ ਮੌਕੇ 'ਤੇ ਪੁੱਜ ਕੇ ਸਥਿਤੀ ਦਾ ਜਾਇਜਾ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗਸਟਰ ਗੈਂਗ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੇ ਆਪਣੇ ਫੇਸਬੁੱਕ ਪੇਜ 'ਤੇ ਲਈ ਹੈ। ਲਾਰੈਂਸ ਬਿਸ਼ਨੋਈ ਦੇ ਨਾਮ 'ਤੇ ਬਣੀ ਫੇਸਬੁੱਕ ਆਈ. ਡੀ. 'ਤੇ ਰਾਜੂ ਭਿਸੋਦੀ ਨਾਮ ਦੇ ਇਕ ਗੈਂਗਸਟਰ ਨੇ ਇਕ ਪੋਸਟ ਸ਼ੇਅਰ ਕੀਤੀ, ਜਿਸ 'ਚ ਉਸ ਨੇ ਮਨਪ੍ਰੀਤ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਖੁਦ ਲਈ ਹੈ।

-PTC News

Related Post