ਕਾਂਗਰਸ ਨੂੰ ਇੱਕ ਹੋਰ ਝਟਕਾ, ਮਲੋਟ ਦੇ ਪਿੰਡ ਨਾਨਕਪੁਰਾ 'ਚ ਦਰਜਨ ਦੇ ਕਰੀਬ ਕਾਂਗਰਸੀ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

By  Jashan A April 29th 2019 04:08 PM -- Updated: April 29th 2019 06:46 PM

ਕਾਂਗਰਸ ਨੂੰ ਇੱਕ ਹੋਰ ਝਟਕਾ, ਮਲੋਟ ਦੇ ਪਿੰਡ ਨਾਨਕਪੁਰਾ 'ਚ ਦਰਜਨ ਦੇ ਕਰੀਬ ਕਾਂਗਰਸੀ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ,ਮਲੋਟ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਲੋਕ ਸ਼੍ਰੋਮਣੀ ਅਕਾਲੀ ਨਾਲ ਜੁੜ੍ਹ ਰਹੇ ਹਨ। ਜਿਸ ਦੌਰਾਨ ਲਗਾਤਾਰ ਸੂਬੇ ਅੰਦਰ ਅਕਾਲੀ ਵੱਡਾ ਬਲ ਮਿਲ ਰਿਹਾ ਹੈ ਅਤੇ ਦਿਨ ਬ ਦਿਨ ਪਾਰਟੀ ਹੋਰ ਮਜ਼ਬੂਤ ਹੋ ਰਹੀ ਹੈ।

sad ਕਾਂਗਰਸ ਨੂੰ ਇੱਕ ਹੋਰ ਝਟਕਾ, ਮਲੋਟ ਦੇ ਪਿੰਡ ਨਾਨਕਪੁਰਾ 'ਚ ਦਰਜਨ ਦੇ ਕਰੀਬ ਕਾਂਗਰਸੀ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਹੋਰ ਪੜ੍ਹੋ: ਰਾਜਪੁਰਾ: ਯੂਥ ਕਾਂਗਰਸ ਦੇ 2 ਦਰਜਨ ਦੇ ਕਰੀਬ ਨੌਜਵਾਨ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਇਸੇ ਲੜੀ ਦੇ ਤਹਿਤ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਵੱਡੀ ਸਫਲਤਾ ਮਿਲੀ ਹੈ।ਦਰਅਸਲ ਮਲੋਟ ਦੇ ਪਿੰਡ ਨਾਨਕਪੁਰਾ 'ਚ ਦਰਜਨ ਦੇ ਕਰੀਬ ਕਾਂਗਰਸੀ ਵਰਕਰ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ।

sad ਕਾਂਗਰਸ ਨੂੰ ਇੱਕ ਹੋਰ ਝਟਕਾ, ਮਲੋਟ ਦੇ ਪਿੰਡ ਨਾਨਕਪੁਰਾ 'ਚ ਦਰਜਨ ਦੇ ਕਰੀਬ ਕਾਂਗਰਸੀ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਇਹਨਾਂ ਸ਼ਾਮਲ ਹੋਏ ਵਰਕਰਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਸਵਾਗਤ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਹਨਾਂ ਸਾਰੇ ਲੋਕਾਂ ਨੂੰ ਪਾਰਟੀ 'ਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਥੇ ਹੀ ਲੋਕਾਂ ਨੇ ਵੀ ਅਗਾਮੀ ਚੋਣਾਂ ਲਈ ਪਾਰਟੀ ਦਾ ਵੱਧ ਚੜ੍ਹ ਕੇ ਸਮਰਥਨ ਦੇਣ ਦਾ ਐਲਾਨ ਕੀਤਾ।

ਹੋਰ ਪੜ੍ਹੋ: ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕੁਲਦੀਪ ਸਿੰਘ ਨਸੂਪੁਰ ਤੇ ਗੁਰਦਿਆਲ ਸਿੰਘ ਰੰਧਾਵਾ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ

sad ਕਾਂਗਰਸ ਨੂੰ ਇੱਕ ਹੋਰ ਝਟਕਾ, ਮਲੋਟ ਦੇ ਪਿੰਡ ਨਾਨਕਪੁਰਾ 'ਚ ਦਰਜਨ ਦੇ ਕਰੀਬ ਕਾਂਗਰਸੀ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਜ਼ਿਕਰਯੋਗ ਹੈ ਕਿ ਪੰਜਾਬ ‘ਚ 19 ਮਈ ਨੂੰ ਵੋਟਾਂ ਪੈਣਗੀਆਂ ਤੇ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।ਪੰਜਾਬ ‘ਚ ਕੁੱਲ 2,03,74,375 ਵੋਟਰ ਹਨ।ਜਿਸ ‘ਚ 1,07,54,157 ਮਰਦ ਹਨ ਤੇ 96,19,711 ਔਰਤਾਂ ਹਨ।ਪੰਜਾਬ ‘ਚ 14,460 ਪੋਲਿੰਗ ਕੇਂਦਰ ਹਨ ਤੇ 23,213 ਪੋਲਿੰਗ ਬੂਥ ਹਨ। ਵੋਟਾਂ ਦੀ ਗਿਣਤੀ ਮਿਤੀ 23 ਮਈ, 2019 (ਵੀਰਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।

-PTC News

Related Post