ਤੇਜ਼ ਰਫਤਾਰ ਸਕਾਰਪੀਓ ਨੇ ਦਰੜਿਆ ਵਿਦਿਆਰਥੀ, ਹੋਈ ਮੌਤ

By  Jashan A September 1st 2019 06:05 PM

ਤੇਜ਼ ਰਫਤਾਰ ਸਕਾਰਪੀਓ ਨੇ ਦਰੜਿਆ ਵਿਦਿਆਰਥੀ, ਹੋਈ ਮੌਤ,ਮਲੋਟ: ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਮਲੋਟ-ਸ੍ਰੀ ਮੁਕਤਸਰ ਸਾਹਿਬ ਮਾਰਗ ’ਤੇ ਵਾਪਰਿਆ, ਜਿਸ 'ਚ ਇਕ ਵਿਦਿਆਰਥੀ ਦੀ ਮੌਤ ਹੋ ਗਈ।

road accident ਮਿਲੀ ਜਾਣਕਾਰੀ ਮੁਤਾਬਕ ਜਦੋਂ ਵਿਦਿਆਰਥੀ ਸਕੂਲ ਤੋਂ ਮੋਟਰਸਾਈਕਲ ’ਤੇ ਵਾਪਸ ਜਾ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਸਕਾਰਪੀਓ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰੀ।

ਹੋਰ ਪੜ੍ਹੋ: ਬਿਹਾਰ 'ਚ ਹੜ੍ਹ ਨੇ ਮਚਾਈ ਤਬਾਹੀ, ਡਰੰਮ ਦੀ ਕਿਸ਼ਤੀ 'ਤੇ ਵਿਦਾ ਕੀਤੀ ਧੀ, ਦੇਖੋ ਵੀਡੀਓ

ਹਾਦਸੇ ਦੀ ਸੂਚਨਾ ਮਿਲਣ ’ਤੇ ਸਕੂਲ ਦੇ ਪ੍ਰਬੰਧਕ ਜ਼ਖਮੀ ਵਿਦਿਆਰਥੀ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਲੈ ਕੇ ਆਏ ਪਰ ਹਸਪਤਾਲ ਪੁੱਜਣ ਤੋਂ ਬਾਅਦ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

road accident ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਅੰਗਰੇਜ਼ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਹਾਦਸੇ ਲਈ ਜ਼ਿੰਮੇਵਾਰ ਸਕਾਰਪੀਓ ਗੱਡੀ ਨੂੰ ਆਪਣੇ ਕਬਜ਼ੇ ’ਚ ਲੈ ਕੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ ’ਤੇ ਚਾਲਕ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

-PTC News

Related Post