ਸਵਾਈਨ ਫਲੂ ਦਾ ਖੌਫ਼, ਮਲੋਟ 'ਚ 55 ਸਾਲਾਂ ਵਿਅਕਤੀ ਦੀ ਹੋਈ ਮੌਤ

By  Jashan A February 3rd 2019 02:55 PM

ਸਵਾਈਨ ਫਲੂ ਦਾ ਖੌਫ਼, ਮਲੋਟ 'ਚ 55 ਸਾਲਾਂ ਵਿਅਕਤੀ ਦੀ ਹੋਈ ਮੌਤ,ਮਲੋਟ: ਸਵਾਈਨ ਫਲੂ ਕਾਰਨ ਮਲੋਟ 'ਚ ਇੱਕ 55 ਸਾਲ ਦੇ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਧਰਮ ਸਿੰਘ ਵਾਸੀ ਮਲੋਟ ਵਜੋਂ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਇਲਾਜ਼ ਲੁਧਿਆਣਾ ਦੇ ਅਪੋਲੋ ਹਸਪਤਾਲ 'ਚ ਚੱਲ ਰਿਹਾ ਸੀ।

55-year-old dies of swine flu in Malot ਸਵਾਈਨ ਫਲੂ ਦਾ ਖੌਫ਼, ਮਲੋਟ 'ਚ 55 ਸਾਲਾਂ ਵਿਅਕਤੀ ਦੀ ਹੋਈ ਮੌਤ

ਦੱਸ ਦੇਈਏ ਕਿ ਸੂਬੇ ‘ਚ ਲਗਾਤਾਰ ਸਵਾਈਨ ਫਲੂ ਦਾ ਕਹਿਰ ਵਧਦਾ ਜਾ ਰਿਹਾ ਹੈ।ਜਿਸ ਕਾਰਨ ਸੂਬੇ ‘ਚ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਸ ਬਿਮਾਰੀ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

55-year-old dies of swine flu in Malot ਸਵਾਈਨ ਫਲੂ ਦਾ ਖੌਫ਼, ਮਲੋਟ 'ਚ 55 ਸਾਲਾਂ ਵਿਅਕਤੀ ਦੀ ਹੋਈ ਮੌਤ

ਜ਼ਿਕਰ ਈ ਖਾਸ ਹੈ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।

-PTC News

Related Post