ਮਲੋਟ ਰੈਲੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਟਵੀਟ,ਜਾਣੋ ਕੀ ਕਿਹਾ

By  Shanker Badra July 11th 2018 07:51 PM -- Updated: July 11th 2018 08:00 PM

ਮਲੋਟ ਰੈਲੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਟਵੀਟ,ਜਾਣੋ ਕੀ ਕਿਹਾ:ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਲੋਟ ਵਿਖੇ ਕਿਸਾਨਾਂ -ਮਜ਼ਦੂਰਾਂ ਦੀ ਧੰਨਵਾਦੀ ਰੈਲੀ ਨੂੰ ਸੰਬੋਧਨ ਕੀਤਾ ਹੈ।ਉਸ ਰੈਲੀ ਦੇ ਵਿੱਚ ਪੰਜਾਬ,ਹਰਿਆਣਾ ਅਤੇ ਰਾਜਸਥਾਨ ਦੇ ਲੱਖਾਂ ਕਿਸਾਨ ਪਹੁੰਚੇ ਸਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਨਾਲ ਮਿਲਕੇ ਹਮੇਸ਼ਾਂ ਦੀ ਦਿਲ ਨੂੰ ਖੁਸ਼ੀ ਮਿਲਦੀ ਹੈ।ਉਹ ਇੱਕ ਦਰਵੇਸ਼ ਸਿਆਸਤਦਾਨ ਹਨ,ਉਨ੍ਹਾਂ ਨੇ ਆਪਣੇ ਲੰਮੇ ਸਿਆਸੀ ਕੈਰੀਅਰ ਦੌਰਾਨ ਕਿਸਾਨਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ ਹੈ।ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਨੇ ਖੇਤੀਬਾੜੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਹੀ ਨਹੀਂ ਸਗੋਂ ਉਦਯੋਗਿਕ ਨਿਵੇਸ਼ ਵਿੱਚ ਵੀ ਪ੍ਰਫੁੱਲਤ ਹੋਇਆ। -PTCNews

Related Post