ਨਵਜੋਤ ਸਿੱਧੂ ਦੇ ਸਲਾਹਕਾਰਾਂ ਅਤੇ ਕੈਪਟਨ ਵਿਚਾਲੇ ਮੁੜ ਦਿਖੀ ਤਲਖ਼ੀ , ਦਿੱਤਾ ਸੀ ਇਹ ਵਿਵਾਦਿਤ ਬਿਆਨ

By  Shanker Badra August 23rd 2021 09:44 AM -- Updated: August 23rd 2021 09:45 AM

ਚੰਡੀਗੜ੍ਹ : ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮਾਮਲਿਆਂ ਉਤੇ ਨਵਜੋਤ ਸਿੰਘ ਸਿੱਧੂ ਦੇ 2 ਸਲਾਹਕਾਰਾਂ ਦੇ ਹਾਲ ਹੀ ਵਿਚ ਆਏ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੀਆਂ ਘਿਨਾਉਣੀਆਂ ਅਤੇ ਮਾੜੀਆਂ ਟਿੱਪਣੀਆਂ ਵਿਰੁੱਧ ਤਾੜਨਾ ਕੀਤੀ ,ਜਿਨ੍ਹਾਂ ਨਾਲ ਸੂਬੇ ਦੇ ਨਾਲ-ਨਾਲ ਦੇਸ਼ ਦੀ ਅਮਨ-ਸ਼ਾਂਤੀ ਅਤੇ ਸਥਿਰਤਾ ਲਈ ਖਤਰਾ ਪੈਦਾ ਹੋ ਸਕਦਾ ਹੈ।

ਨਵਜੋਤ ਸਿੱਧੂ ਦੇ ਸਲਾਹਕਾਰਾਂ ਅਤੇ ਕੈਪਟਨ ਵਿਚਾਲੇ ਮੁੜ ਦਿਖੀ ਤਲਖ਼ੀ , ਦਿੱਤਾ ਸੀ ਇਹ ਵਿਵਾਦਿਤ ਬਿਆਨ

ਕੈਪਟਨ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਸੀਮਿਤ ਰੱਖਣ ਅਤੇ ਉਨ੍ਹਾਂ ਮਸਲਿਆਂ ਉਤੇ ਨਾ ਬੋਲਣ ਲਈ ਕਿਹਾ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਜਾਂ ਤਾਂ ਥੋੜ੍ਹਾ-ਬਹੁਤ ਪਤਾ ਹੈ ਜਾਂ ਫੇਰ ਉੱਕਾ ਹੀ ਕੋਈ ਜਾਣਕਾਰੀ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਟਿੱਪਣੀਆਂ ਦੇ ਨਿਕਲਣ ਵਾਲੇ ਅਰਥਾਂ ਦੀ ਵੀ ਸਮਝ ਨਹੀਂ ਹੈ।

ਨਵਜੋਤ ਸਿੱਧੂ ਦੇ ਸਲਾਹਕਾਰਾਂ ਅਤੇ ਕੈਪਟਨ ਵਿਚਾਲੇ ਮੁੜ ਦਿਖੀ ਤਲਖ਼ੀ , ਦਿੱਤਾ ਸੀ ਇਹ ਵਿਵਾਦਿਤ ਬਿਆਨ

ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਡਾ. ਪਿਆਰੇ ਲਾਲ ਗਰਗ ਵੱਲੋਂ ਪਾਕਿਸਤਾਨ ਦੀ ਨਿਖੇਧੀ ਕਰਨ ਉਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਕੀਤੇ ਸਵਾਲ ਅਤੇ ਇਸ ਤੋਂ ਪਹਿਲਾਂ ਕਸ਼ਮੀਰ ਬਾਰੇ ਮਾਲਵਿੰਦਰ ਸਿੰਘ ਮਾਲੀ ਦੀ ਵਿਵਾਦਪੂਰਨ ਬਿਆਨਬਾਜ਼ੀ ਦੇ ਸੰਦਰਭ ਵਿਚ ਸਾਹਮਣੇ ਆਈ ਹੈ। ਇਨ੍ਹਾਂ ਦੋਵਾਂ ਨੂੰ ਸਿੱਧੂ ਨੇ ਹਾਲ ਹੀ ਵਿਚ ਆਪਣੇ ਸਲਾਹਕਾਰ ਨਿਯੁਕਤ ਕੀਤਾ ਹੈ।

ਨਵਜੋਤ ਸਿੱਧੂ ਦੇ ਸਲਾਹਕਾਰਾਂ ਅਤੇ ਕੈਪਟਨ ਵਿਚਾਲੇ ਮੁੜ ਦਿਖੀ ਤਲਖ਼ੀ , ਦਿੱਤਾ ਸੀ ਇਹ ਵਿਵਾਦਿਤ ਬਿਆਨ

ਕੈਪਟਨ ਨੇ ਮਾਲੀ ਤੇ ਗਰਗ ਦੇ ਅਸਚਰਜ ਭਰੇ ਬਿਆਨਾਂ ਉਤੇ ਹੈਰਾਨੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਬਿਆਨ ਪਾਕਿਸਤਾਨ ਅਤੇ ਕਸ਼ਮੀਰ ਬਾਰੇ ਭਾਰਤ ਅਤੇ ਕਾਂਗਰਸ ਪਾਰਟੀ ਦੀ ਪੁਜੀਸ਼ਨ ਦੇ ਬਿਲਕੁਲ ਉਲਟ ਜਾਂਦੇ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਆਪਣੇ ਸਲਾਹਕਾਰਾਂ ਵੱਲੋਂ ਭਾਰਤ ਦੇ ਹਿੱਤਾਂ ਨੂੰ ਹੋਰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਉਨ੍ਹਾਂ ਉਤੇ ਲਗਾਮ ਲਾਉਣ ਲਈ ਕਿਹਾ।

ਨਵਜੋਤ ਸਿੱਧੂ ਦੇ ਸਲਾਹਕਾਰਾਂ ਅਤੇ ਕੈਪਟਨ ਵਿਚਾਲੇ ਮੁੜ ਦਿਖੀ ਤਲਖ਼ੀ , ਦਿੱਤਾ ਸੀ ਇਹ ਵਿਵਾਦਿਤ ਬਿਆਨ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਸੀ ਅਤੇ ਹੁਣ ਵੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਮਾਲੀ ਨੇ ਪਾਕਿਸਤਾਨ ਦੀ ਹਾਂ ਵਿੱਚ ਹਾਂ ਮਿਲਾਉਣ ਵਾਲਾ ਬਿਆਨ ਦਿੱਤਾ ਹੈ ,ਜੋ ਕਿ ਪੂਰੀ ਤਰ੍ਹਾਂ ਦੇਸ਼ ਵਿਰੋਧੀ ਹੈ। ਉਨ੍ਹਾਂ ਮਾਲੀ ਦੀ ਨਿੰਦਾ ਕਰਦਿਆਂ ਕਿਹਾ ਕਿ ਨਾ ਸਿਰਫ ਹੋਰ ਪਾਰਟੀਆਂ ਸਗੋਂ ਕਾਂਗਰਸ ਵਲੋਂ ਵੀ ਵਿਆਪਕ ਰੂਪ ਵਿੱਚ ਨਿੰਦੇ ਕੀਤੇ ਜਾਣ ਦੇ ਬਾਵਜੂਦ ਮਾਲੀ ਨੇ ਆਪਣਾ ਬਿਆਨ ਵਾਪਸ ਨਹੀਂ ਲਿਆ।

-PTCNews

Related Post