ਨਗਰ ਕੀਰਤਨ 'ਚ ਕੁੜੀਆਂ ਛੇੜਨ ਤੋਂ ਰੋਕਣਾ ਪਿਆ ਮਹਿੰਗਾ, ਹੁੱਲੜਬਾਜ਼ਾਂ ਨੇ ਮਾਰੇ ਚਾਕੂ

By  Shanker Badra November 2nd 2020 02:55 PM

ਨਗਰ ਕੀਰਤਨ 'ਚ ਕੁੜੀਆਂ ਛੇੜਨ ਤੋਂ ਰੋਕਣਾ ਪਿਆ ਮਹਿੰਗਾ, ਹੁੱਲੜਬਾਜ਼ਾਂ ਨੇ ਮਾਰੇ ਚਾਕੂ:ਪਟਿਆਲਾ - ਨਗਰ ਕੀਰਤਨ ਰੂਪੀ ਧਾਰਮਿਕ ਸਮਾਗਮ 'ਚ ਹੁੱਲੜਬਾਜ਼ੀ ਕਰਦੇ ਨੌਜਵਾਨਾਂ ਨੂੰ ਰੋਕਣਾ 2 ਨੌਜਵਾਨਾਂ ਨੂੰ ਬੜਾ ਮਹਿੰਗਾ ਪਿਆ ਕਿ ਦੂਜੇ ਧਿਰ ਵੱਲੋਂ ਉਨ੍ਹਾਂ 'ਤੇ ਚਾਕੂਆਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਦੋਵੇਂ ਨੌਜਵਾਨ ਹਸਪਤਾਲਾਂ 'ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ।

Man attack with knives Nagar Kirtan' Patiala ਨਗਰ ਕੀਰਤਨ 'ਚ ਕੁੜੀਆਂ ਛੇੜਨ ਤੋਂ ਰੋਕਣਾ ਪਿਆ ਮਹਿੰਗਾ, ਹੁੱਲੜਬਾਜ਼ਾਂ ਨੇ ਮਾਰੇ ਚਾਕੂ

ਇਹ ਘਟਨਾ ਪਟਿਆਲਾ ਵਿਖੇ ਵਾਪਰੀ ਜਿੱਥੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਗਾਂਧੀ ਨਗਰ ਅਤੇ ਆਸਪਾਸ ਦੇ ਇਲਾਕਾ ਨਿਵਾਸੀਆਂ ਵੱਲੋਂ ਜਦੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਕੁੜੀਆਂ ਨਾਲ ਛੇੜਛਾੜ ਕੀਤੀ। ਜਦੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਤਾਂ ਗੁੱਸੇ 'ਚ ਆਏ ਇਨ੍ਹਾਂ ਵਿਅਕਤੀਆਂ ਨੇ 2 ਨੌਜਵਾਨਾਂ ਨੂੰ ਚਾਕੂ ਮਾਰ ਦਿੱਤੇ ਜਿਹੜੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

Man attack with knives Nagar Kirtan' Patiala ਨਗਰ ਕੀਰਤਨ 'ਚ ਕੁੜੀਆਂ ਛੇੜਨ ਤੋਂ ਰੋਕਣਾ ਪਿਆ ਮਹਿੰਗਾ, ਹੁੱਲੜਬਾਜ਼ਾਂ ਨੇ ਮਾਰੇ ਚਾਕੂ

ਜ਼ਖਮੀਆਂ ਦੀ ਪਛਾਣ ਆਦਿੱਤਿਆ ਪੁੱਤਰ ਉਪਿੰਦਰ ਅਤੇ ਆਕਾਸ਼ ਪੁੱਤਰ ਜੀਤਾ ਵਾਸੀ ਗਾਂਧੀ ਨਗਰ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਆਕਾਸ਼ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦਕਿ ਆਦਿੱਤਿਆ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਹੈ।

Man attack with knives Nagar Kirtan' Patiala ਨਗਰ ਕੀਰਤਨ 'ਚ ਕੁੜੀਆਂ ਛੇੜਨ ਤੋਂ ਰੋਕਣਾ ਪਿਆ ਮਹਿੰਗਾ, ਹੁੱਲੜਬਾਜ਼ਾਂ ਨੇ ਮਾਰੇ ਚਾਕੂ

ਇਸ ਮਾਮਲੇ 'ਚ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਆਦਿੱਤਿਆ ਦੀ ਸ਼ਿਕਾਇਤ 'ਤੇ ਸਾਹਿਲ, ਹੈਰੀ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ਵਾਸੀ ਧੀਰੂ ਨਗਰ ਪਟਿਆਲਾ ਖ਼ਿਲਾਫ਼ ਇਰਾਦਾ ਕਤਲ ਧਾਰਾ 307, 324, 323, 148, 149 ਆਈ. ਪੀ. ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵਾਲਮੀਕਿ ਧਰਮ ਸਮਾਜ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਗਾਂਧੀ ਨਗਰ ਨਿਵਾਸੀਆਂ ਵੱਲੋਂ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਨਗਰ ਕੀਰਤਨ ਦੌਰਾਨ ਧੀਰੂ ਨਗਰ ਦੇ ਰਹਿਣ ਵਾਲੇ ਉਕਤ ਵਿਅਕਤੀਆਂ ਨੇ ਕੁੜੀਆਂ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ ਤਾਂ ਗਾਂਧੀ ਨਗਰ ਦੇ ਨੌਜਵਾਨਾਂ ਨੇ ਇਸ ਦਾ ਵਿਰੋਧ ਕੀਤਾ। ਹੁੱਲੜਬਾਜ਼ ਨੌਜਵਾਨ ਪਹਿਲਾਂ ਤਾਂ ਉਹ ਉਥੋਂ ਚਲੇ ਗਏ, ਪਰ ਬਾਅਦ 'ਚ ਫੇਰ ਤੇਜ਼ਧਾਰ ਹਥਿਆਰਾਂ ਨਾਲ ਮੁੜ ਆ ਗਏ।

ਹਥਿਆਰਾਂ ਨਾਲ ਲੈਸ ਹੋ ਕੇ ਆਉਣ ਤੋਂ ਬਾਅਦ ਉਨ੍ਹਾਂ ਨੇ ਆਦਿੱਤਿਆ ਅਤੇ ਆਕਾਸ਼ ਨੂੰ ਨਗਰ ਕੀਰਤਨ 'ਚੋਂ ਬੁਲਾ ਕੇ ਉਨ੍ਹਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ 'ਚ ਆਕਾਸ਼ ਤੇ ਆਦਿੱਤਿਆ ਦੇ ਡੂੰਘੇ ਜ਼ਖ਼ਮ ਲੱਗੇ ਹਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲਾ ਦਰਜ ਕਰਕੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿਵਾਈ ਜਾਵੇਗੀ।

-PTCNews

Related Post