ਜਲੰਧਰ 'ਚ ਵਿਅਕਤੀ ਨੇ ਫਲਾਈਓਵਰ ਤੋਂ ਮਾਰੀ ਛਾਲ, ਗਵਾਈ ਜਾਨ

By  Jashan A February 6th 2020 08:27 PM

ਜਲੰਧਰ: ਜਲੰਧਰ ਦੇ ਪਠਾਨਕੋਟ ਚੌਕ ਫਲਾਈਓਵਰ ਤੋਂ ਇੱਕ ਵਿਅਕਤੀ ਵੱਲੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਸੇਠੀ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਅਸ਼ੋਕ ਕੁਮਾਰ ਅੱਜ ਸਵੇਰੇ ਆਪਣੀ ਗੱਡੀ 'ਚ ਆਇਆ ਅਤੇ ਗੱਡੀ ਖੜ੍ਹੀ ਕਰਨ ਤੋਂ ਬਾਅਦ ਫਲਾਈਓਵਰ ਤੋਂ ਛਾਲ ਮਾਰ ਦਿੱਤੀ।

ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਰਥਿਕ ਤੰਗੀ ਕਾਰਨ ਇਹ ਖੌਫਨਾਕ ਕਦਮ ਚੁੱਕਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post