ਧਨੌਲਾ 'ਚ ਮੈਨੇਜਰ ਵੱਲੋਂ ਖੁਦਕੁਸ਼ੀ ਦਾ ਮਾਮਲਾ, ਧਰਨਾ ਦੇਣ ਜਾ ਰਹੇ ਪਰਿਵਾਰਿਕ ਮੈਂਬਰਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ

By  Jashan A February 19th 2020 07:14 PM

ਧਨੌਲਾ: ਧਨੌਲਾ 'ਚ ਕੋਆਪ੍ਰੇਟਿਵ ਸੁਸਾਇਟੀ ਦੇ ਮੈਨੇਜਰ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਅੱਜ ਪਰਿਵਾਰ ਵਾਲੇ ਅਤੇ ਕਈ ਹੋਰ ਲੋਕ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਧਰਨਾ ਪ੍ਰਦਰਸ਼ਨ ਕਰਨ ਜਾ ਰਹੇ ਸਨ। ਜਿਨ੍ਹਾਂ 'ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ।

Barnala Protestਉਥੇ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ 'ਤੇ ਪੱਥਰਬਾਜ਼ੀ ਵੀ ਕੀਤੀ ਗਈ। ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰ ਵਾਲੇ ਬਠਿੰਡਾ-ਚੰਡੀਗੜ੍ਹ ਹਾਈਵੇ ਜਾਮ ਕਰਨ ਜਾ ਰਹੇ ਸਨ।

ਹੋਰ ਪੜ੍ਹੋ: ਪੜ੍ਹਾਈ ਦਾ ਸੁਪਨਾ ਲੈ ਕੇ ਵਿਦੇਸ਼ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਵੱਡੀ ਘਟਨਾ

ਜ਼ਿਕਰਯੋਗ ਹੈ ਕਿ ਬਰਨਾਲਾ ਦੇ ਕਸਬਾ ਧਨੌਲਾ 'ਚ ਕੋਆਪਰੇਟਿਵ ਐਗਰੀਕਲਚਰ ਸਰਵਿਸ ਸੋਸਾਇਟੀ ਦੇ ਮੈਨੇਜਰ ਵਲੋਂ ਖੁਦਕੁਸ਼ੀ ਕਰ ਲਈ ਸੀ। ਪਰਿਵਾਰਿਕ ਮੈਬਰਾਂ ਮੁਤਾਬਕ ਮੰਗਲਵਾਰ ਉਨ੍ਹਾਂ ਦੇ ਦਫਤਰ 'ਚ ਇਕ ਮੀਟਿੰਗ ਸੀ, ਜਿਥੇ ਸੋਸਾਇਟੀ ਦੇ ਪ੍ਰਧਾਨ ਸਮੇਤ 3 ਲੋਕਾਂ ਨੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ, ਜਿਸ ਕਾਰਨ ਉਹ ਕਾਫੀ ਪਰੇਸ਼ਾਨ ਸਨ।

Barnala Protestਇਸੇ ਪਰੇਸ਼ਾਨੀ ਦੇ ਚੱਲਦਿਆ ਉਨ੍ਹਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post