ਨੌਜਵਾਨ ਪੱਤਰਕਾਰ ਮਨਦੀਪ ਪੂਨੀਆ ਨੂੰ ਮਿਲੀ 25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ

By  Jagroop Kaur February 2nd 2021 08:33 PM

ਕਿਸਾਨ ਅੰਦੋਲਨ: ਬੀਤੇ ਦਿਨੀਂ ਸਿੰਘੁ ਬਾਰਡਰ 'ਤੇ ਕਿਸਾਨਾਂ ਅਤੇ ਦਿੱਲੀ ਪੁਲਿਸ ਦੀਆ ਗਤੀਵਿਧੀਆਂ ਦੀ ਕਵਰੇਜ ਕਰਨ ਵਾਲੇ ਪੱਤਰਕਾਰ ਮਨਦੀਪ ਪੂਨੀਆ ਨੂੰ ਰੋਹਿਨੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮਨਦੀਪ ਨੂੰ ਅਦਾਲਤ ਨੇ 25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦਿੱਤੀ ਹੈ।Journalist Mandeep Punia, Held at Singhu Border, Gets Bail

ਪੜ੍ਹੋ ਹੋਰ ਖ਼ਬਰਾਂ : ਜਲਾਲਾਬਾਦ ‘ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਹਮਲਾ , ਕੀਤੀ ਫ਼ਾਇਰਿੰਗ

ਮਨਦੀਪ ਨੂੰ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਕਿਹਾ ਕਿ ਜ਼ਮਾਨਤ ਇੱਕ ਨਿਯਮ ਹੈ ਜਦਕਿ ਜੇਲ੍ਹ ਇੱਕ ਅਪਵਾਦ ਹੈ। ਪੁਲਿਸ ਨੇ ਪੂਨੀਆ ਨੂੰ ਸਿੰਘੂ ਸਰਹੱਦ ਪ੍ਰਦਰਸ਼ਨ ਵਾਲੀ ਜਗ੍ਹਾ ਤੋਂ ਗ੍ਰਿਫਤਾਰ ਕੀਤਾ ਹੈ ਜਿੱਥੇ ਕਿਸਾਨ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਪੁਲਿਸ ਨੇ ਪੂਨੀਆ ਨੂੰ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ, ਜਿਸ ਵਿੱਚ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 186, 353 ਅਤੇ 332 ਸ਼ਾਮਿਲ ਹਨ।Freelance journalist Mandeep Punia, arrested from Singhu border, granted  bail | The News Minute

ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ ‘ਚ ਹੋਵੇਗਾ ਚੱਕਾ ਜਾਮ

ਆਪਣੇ ਪਤੀ ਦੀ ਜ਼ਮਾਨਤ ‘ਤੇ ਪ੍ਰਤੀਕਰਮ ਦਿੰਦਿਆਂ ਮਨਦੀਪ ਦੀ ਪਤਨੀ ਲੀਨਾ ਨੇ ਕਿਹਾ, “ਮੈਂ ਖੁਸ਼ ਹਾਂ, ਸੰਤੁਸ਼ਟ ਹਾਂ ਕਿ ਉਹ ਜਲਦੀ ਬਾਹਰ ਆ ਜਾਣਗੇ। ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦੀ ਹਾਂ ਕਿ ਵੱਡੀ ਗਿਣਤੀ ਵਿੱਚ ਲੋਕਾਂ ਨੇ ਮਨਦੀਪ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀJournalist Mandeep Punia who was arrested from farmers' protest site  granted bail- The New Indian Express

ਮਨਦੀਪ ਪੂਨੀਆ ਨੂੰ ਹਿਰਾਸਤ ‘ਚ ਲਏ ਜਾਣ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਦੇਖਿਆ ਗਿਆ ਹੈ ਕਿ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਉਸ ਨੂੰ ਘੇਰ ਕੇ ਲੈ ਜਾ ਰਹੇ ਹਨ। ਹਿਰਾਸਤ ਵਿੱਚ ਲਏ ਜਾਣ ਤੋਂ ਕਈ ਘੰਟੇ ਪਹਿਲਾਂ, ਪੂਨੀਆਨੇ ਸਿੰਘੂ ਸਰਹੱਦ ‘ਤੇ ਹਿੰਸਾ ਦੇ ਮਾਮਲੇ ‘ਚ ਫੇਸਬੁੱਕ’ ਤੇ ਇੱਕ ਲਾਈਵ ਵੀਡੀਓ ਸਾਂਝਾ ਕੀਤਾ ਸੀ। ਇਸ ਵਿੱਚ ਉਸ ਨੇ ਕਿਹਾ ਸੀ ਕਿ ਸਥਾਨਕ ਹੋਣ ਦਾ ਦਾਅਵਾ ਕਰਨ ਵਾਲੀ ਭੀੜ ਨੇ ਕਿਵੇਂ ਅੰਦੋਲਨ ਵਾਲੀ ਜਗ੍ਹਾ ਪੁਲਿਸ ਦੀ ਹਾਜ਼ਰੀ ਵਿੱਚ ਪੱਥਰ ਸੁੱਟੇ ਸਨ।

Related Post