
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਖੀਰੀ 'ਚ ਹੋਈ ਹਿੰਸਾ ਮਾਮਲੇ ਵਿਚ ਵਰੁਣ ਗਾਂਧੀ ਨੇ ਕਿਸਾਨਾਂ ਦੇ ਸਮਰਥਨ 'ਚ ਲਗਾਤਾਰ ਟਵੀਟ ਕੀਤੇ ਹਨ। ਭਾਰਤੀ ਜਨਤਾ ਪਾਰਟੀ ਦੇ ਲੀਡਰ ਤੇ ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵੀਡੀਓ ਟਵੀਟ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ। ਇਸ ਵਿਚਾਲੇ ਹੁਣ ਭਾਜਪਾ ਨੇ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਨੂੰ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਬਾਹਰ ਕਰ ਦਿੱਤਾ ਗਿਆ ਹੈ।
ਸੀਨੀਅਰ ਭਾਜਪਾ ਨੇਤਾ ਅਤੇ ਵਰੁਣ ਦੀ ਮਾਂ ਮੇਨਕਾ ਗਾਂਧੀ ਵੀ ਰਾਸ਼ਟਰੀ ਕਾਰਜਕਾਰਨੀ ਤੋਂ ਬਾਹਰ ਹਨ। ਵਰੁਣ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਬੋਲਦੇ ਰਹੇ ਹਨ, ਇਸ ਸਮੇਂ ਉਨ੍ਹਾਂ ਨੇ ਲਖੀਮਪੁਰ ਹਿੰਸਾ ਮਾਮਲੇ ਵਿੱਚ ਸਰਕਾਰ ਦੇ ਖਿਲਾਫ ਬਿਆਨ ਵੀ ਦਿੱਤਾ ਹੈ।
ਇਸ ਦੌਰਾਨ ਵਰੁਣ ਗਾਂਧੀ ਨੇ ਟਵੀਟ ਕਰਕੇ ਉਨ੍ਹਾਂ ਲਿਖਿਆ ਹੈ ਕਿ ਵੀਡੀਓ 'ਚ ਬਿਲਕੁਲ ਸਭ ਕੁਝ ਸਾਫ਼ ਹੈ। ਉਨ੍ਹਾਂ ਲਿਖਿਆ ਕਿ ਵਿਰੋਧ ਕਰਨ ਵਾਲਿਆਂ ਦੀ ਹੱਤਿਆ ਕਰਕੇ ਉਨ੍ਹਾਂ ਨੂੰ ਚੁੱਪ ਨਹੀਂ ਕੀਤਾ ਜਾ ਸਕਦਾ। ਬੇਗੁਨਾਹਾਂ ਦਾ ਖੂਨ ਵਹਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ।
-PTC News