ਰੋਜ਼ੀ ਰੋਟੀ ਦੀ ਖਾਤਰ ਮਨੀਲਾ ਗਏ ਪੰਜਾਬੀ ਨੌਜਵਾਨ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

By  Shanker Badra October 15th 2018 11:56 AM

ਰੋਜ਼ੀ ਰੋਟੀ ਦੀ ਖਾਤਰ ਮਨੀਲਾ ਗਏ ਪੰਜਾਬੀ ਨੌਜਵਾਨ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ:ਮੋਗਾ ਜ਼ਿਲੇ ਦੇ ਪਿੰਡ ਮਾਣੂਕੇ ਗਿੱਲ ਦੇ 32 ਸਾਲਾ ਨੌਜਵਾਨ ਕੁਲਦੀਪ ਸਿੰਘ ਦੀ ਮਨੀਲਾ 'ਚ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕੁਲਦੀਪ ਸਿੰਘ ਮਨੀਲਾ 'ਚ ਫਾਇਨਾਂਸ ਦਾ ਕਾਰੋਬਾਰ ਕਰਦਾ ਸੀ।

ਦੱਸਿਆ ਜਾਂਦਾ ਹੈ ਕਿ ਕੁਲਦੀਪ ਸਿੰਘ ਆਪਣੇ ਫਾਇਨਾਂਸ ਦੇ ਕਾਰੋਬਾਰ ਲਈ ਜਦੋਂ ਮੋਟਰ ਸਾਈਕਲ 'ਤੇ ਜਾ ਰਿਹਾ ਸੀ ਤਾਂ ਲੁਟੇਰਿਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸਦੀ ਹੱਤਿਆ ਕਰ ਦਿੱਤੀ।ਇਸ ਹੱਤਿਆ ਦੀ ਸੂਚਨਾ ਮਿਲਣ ਮਗਰੋਂ ਮ੍ਰਿਤਕ ਦੇ ਜੱਦੀ ਪਿੰਡ 'ਚ ਮਾਤਮ ਦਾ ਮਾਹੌਲ ਹੈ।

ਪਰਿਵਾਰ ਵੱਲੋਂ ਮਨੀਲਾ ਵਿਖੇ ਪੰਜਾਬੀ ਭਾਈਚਾਰੇ ਨਾਲ ਤਾਲਮੇਲ ਬਣਾ ਕੇ ਮ੍ਰਿਤਕ ਦੀ ਲਾਸ਼ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

-PTCNews

Related Post