ਚੰਡੀਗੜ੍ਹ ਦੇ ਮਨੀਮਾਜਰਾ 'ਚ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

By  Shanker Badra January 23rd 2020 11:17 AM -- Updated: January 23rd 2020 11:20 AM

ਚੰਡੀਗੜ੍ਹ ਦੇ ਮਨੀਮਾਜਰਾ 'ਚ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ:ਚੰਡੀਗੜ੍ਹ : ਚੰਡੀਗੜ੍ਹ ਦੇ ਮਨੀਮਾਜਰਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਾਡਰਨ ਕੰਪਲੈਕਸ ਸਥਿਤ ਇਕ ਬੰਦ ਮਕਾਨ ਵਿਚ ਬੁੱਧਵਾਰ ਰਾਤ ਦੋ ਵਜੇ ਔਰਤ ਅਤੇ ਉਸ ਦੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਫੈਲਿਆ ਹੋਇਆ ਹੈ।

manimajra-triple-murder-3-family-members-murder-in-chandigarh ਚੰਡੀਗੜ੍ਹ ਦੇ ਮਨੀਮਾਜਰਾ 'ਚ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

ਸੂਤਰਾਂ ਮੁਤਾਬਕ ਸੰਜੇ ਅਰੋੜਾ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ, ਬੇਟੇ ਤੇ ਬੇਟੀ ਦਾ ਗਲ ਵੱਡਕੇ ਕਤਲ ਕਰ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਮੁਲਜ਼ਮ ਨੇ ਖੁਦ ਸੁਸਾਇਡ ਕਰਨ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਿਹਾ। ਸੰਜੇ ਨੂੰ ਗੰਭੀਰ ਹਾਲਤ 'ਚ ਪੀਜੀਆਈ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਜਾਰੀ ਹੈ।

manimajra-triple-murder-3-family-members-murder-in-chandigarh ਚੰਡੀਗੜ੍ਹ ਦੇ ਮਨੀਮਾਜਰਾ 'ਚ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

ਦੱਸਿਆ ਜਾਂਦਾ ਹੈ ਕਿ ਬੁੱਧਵਾਰ ਦੇਰ ਰਾਤ 2 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਮਨੀਮਾਜਰਾ ਦੇ ਮਾਡਰਨ ਕੰਪਲੈਕਸ ਸਥਿਤ ਮਕਾਨ ਨੰਬਰ-5012 'ਚ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਹੈ। ਸੂਚਨਾ ਮਿਲਣ 'ਤੇ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਮਨੀਮਾਜਰਾ ਪੁਲਿਸ ਦੇ ਸੀਨੀਅਰ ਅਧਿਕਾਰੀ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਹਨ।

manimajra-triple-murder-3-family-members-murder-in-chandigarh ਚੰਡੀਗੜ੍ਹ ਦੇ ਮਨੀਮਾਜਰਾ 'ਚ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

ਇਸ ਦੌਰਾਨ ਮਕਾਨ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਸੀ ,ਜਦੋਂ ਤਾਲਾ ਤੋੜ ਕੇ ਪੁਲਿਸ ਅਧਿਕਾਰੀ ਅੰਦਰ ਦਾਖਲ ਹੋਏ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਅੰਦਰ 45 ਸਾਲਾ ਸਰਿਤਾ ਅਤੇ ਉਸ ਦਾ ਬੇਟਾ ਅਰਜੁਨ (16) ਅਤੇ ਬੇਟੀ ਸੈਂਸੀ (22) ਦੀਆਂ ਖੂਨ ਨਾਲ ਲਿਬੜੀਆਂ ਲਾਸ਼ਾਂ ਪਈਆਂ ਸਨ। ਤਿੰਨਾਂ ਦੀ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਹੱਤਿਆ ਕੀਤੀ ਗਈ ਸੀ।

manimajra-triple-murder-3-family-members-murder-in-chandigarh ਚੰਡੀਗੜ੍ਹ ਦੇ ਮਨੀਮਾਜਰਾ 'ਚ ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

ਪੁਲਿਸ ਮੁਤਾਬਿਕ ਸੰਜੇ ਅਰੋੜਾ ਇਸ ਮਕਾਨ 'ਚ ਲਗਭਗ 1 ਸਾਲ ਪਹਿਲਾਂ ਆਪਣੀ ਪਤਨੀ ਅਤੇ ਬੱਚਿਆਂ ਨਾਲ ਕਿਰਾਏ 'ਤੇ ਰਹਿਣ ਆਏ ਸਨ। ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਘਰ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰੇ ਅਤੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।

-PTCNews

Related Post