AG ਨੂੰ ਲੈ ਕੇ ਕਾਂਗਰਸ 'ਚ ਘਮਸਾਣ ਜਾਰੀ, ਹੁਣ ਮਨੀਸ਼ ਤਿਵਾੜੀ ਨੇ ਸਰਕਾਰ 'ਤੇ ਚੁੱਕੇ ਸਵਾਲ

By  Riya Bawa November 10th 2021 12:37 PM -- Updated: November 10th 2021 12:38 PM

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਮੰਗ 'ਤੇ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਨੂੰ ਹਟਾਉਣ ਨੂੰ ਲੈ ਕੇ ਕਾਂਗਰਸ 'ਚ ਘਮਸਾਣ ਜਾਰੀ ਹੈ। ਕਾਂਗਰਸ ਸਾਂਸਦ ਮਨੀਸ਼ ਤਿਵਾੜੀ ਨੇ ਏ.ਜੀ. ਹਟਾਉਣ 'ਤੇ ਆਪਣੀ ਹੀ ਸਰਕਾਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਏ.ਜੀ. ਦੇ ਅਹੁਦੇ ਦਾ ਸਿਆਸੀ ਕਰਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਮਨੀਸ਼ ਤਿਵਾੜੀ ਨੇ ਟਵੀਟ ਕਰ ਕੇ ਕਿਹਾ,''ਪੰਜਾਬ ਸਰਕਾਰ ਵਲੋਂ ਨਵੇਂ ਏ.ਜੀ. ਦੀ ਨਿਯੁਕਤੀ ਕੀਤੀ ਜਾ ਰਹੀ ਹੈ, ਉਨ੍ਹਾਂ ਨੂੰ ਸਲਾਹ ਹੈ ਕਿ ਇਹ ਨਿਯੁਕਤੀ ਬਾਰ ਕੌਂਸਲ ਦੇ ਸਾਰੇ ਨਿਯਮਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾਵੇ।

rpr

ਮਨੀਸ਼ ਤਿਵਾੜੀ ਨੇ ਅੱਗੇ ਕਿਹਾ ਕਿ ਏਜੀ ਦਫ਼ਤਰ ਦਾ ਸਿਆਸੀਕਰਨ ਇਸ ਦੇ ਸੰਵਿਧਾਨਕ ਕੰਮਕਾਜ ਨੂੰ ਪ੍ਰਭਾਵਿਤ ਕਰਦਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਏਪੀਐਸ ਦਿਓਲ ਦੋਵਾਂ ਨੂੰ ਪੰਚਿੰਗ ਬੈਗ ਲਈ ਵਰਤਿਆ ਗਿਆ ਸੀ। ਤਿਵਾੜੀ ਨੇ ਇਸ ਬਹਾਨੇ ਸਿੱਧੂ ਨੂੰ ਸਲਾਹ ਦਿੱਤੀ ਕਿ ਏਜੀ ਦਾ ਵਿਰੋਧ ਕਰਨ ਵਾਲਿਆਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਵਕੀਲ ਕਿਸੇ ਮੁਵੱਕਿਲ ਨਾਲ ਨਹੀਂ ਜੁੜਿਆ ਹੋਇਆ ਹੈ। ਇਸ ਦੇ ਲਈ ਉਨ੍ਹਾਂ ਨੇ ਬਾਰ ਕੌਂਸਲ ਆਫ ਇੰਡੀਆ ਵੱਲੋਂ ਵਕੀਲ ਸਬੰਧੀ ਜਾਰੀ ਨਿਯਮਾਂ ਦੀ ਕਾਪੀ ਵੀ ਪੋਸਟ ਕੀਤੀ ਹੈ।

rpr

ਗੌਰਤਲਬ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਚੰਨੀ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਏਜੀ ਨੂੰ ਹਟਾਉਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਵਿਚ ਸ਼ਬਦੀ ਜੰਗ ਛਿੜ ਗਈ ਹੈ। ਇਸ ਦੇ ਮੱਦੇਨਜ਼ਰ ਹੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਆਪਣੀ ਹੀ ਪਾਰਟੀ ਦੀ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ।

Punjab Congress crisis: CM Charanjit Singh Channi asks 'head of family' Sidhu to talk, resolve issues

-PTC News

Related Post