ਮਨੀਸ਼ਾ ਗੁਲਾਟੀ ਨੂੰ ਨਹੀਂ ਪਸੰਦ ਆਇਆ ਸੁਪਰੀਮ ਕੋਰਟ ਦਾ ਫੈਸਲਾ, SEX WORKERS ਵਾਲੇ ਫੈਸਲੇ ਨੂੰ ਕੋਰਟ ਮੁੜ ਵਿਚਾਰੇ

By  Pardeep Singh May 26th 2022 09:19 PM

ਚੰਡੀਗੜ੍ਹ: ਸੁਪਰੀਮ ਕੋਰਟ ਵੱਲੋਂ "SEX WORKERS" 'ਤੇ ਲਏ ਗਏ ਫੈਸਲੇ ਉੱਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ  ਮਨੀਸ਼ਾ ਗੁਲਾਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਮੇਰੀ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਹੈ ਕਿ ਉਹ ਸੈਕਸ ਵਰਕਰ ਦੇ ਫੈਸਲੇ 'ਤੇ ਮੁੜ ਵਿਚਾਰ ਕਰੇ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆਂ ਔਰਤਾਂ ਨੂੰ ਸਿੱਖਿਆ ਅਤੇ ਕੰਮ ਸਹੂਲਤ ਦੇਣ ਦੀ ਪਹਿਲ ਕੀਤੀ ਜਾਵੇ ਤਾਂ ਜੋ ਕਿਸੇ ਨੂੰ ਇਸ ਕੰਮ 'ਚ ਪੈਣ ਦੀ ਲੋੜ ਹੀ ਨਾ ਪਵੇ।

ਉਨ੍ਹਾਂ ਨੇ ਕਿਹਾ ਹੈ ਕਿ ਔਰਤਾਂ ਦੇ ਸ਼ਕਤੀਕਰਨ ਦੀ ਗੱਲ ਤਾਂ ਬਹੁਤ ਕਰਦੇ ਹਾਂ ਤਾਂ ਪਰ ਉਸ ਉੱਪਰ ਅਮਲ ਨਹੀਂ ਕਰਦੇ। ਉਨ੍ਹਾਂ ਨੇ ਕਿਹਾ ਹੈ ਕਿ ਔਰਤਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਤਾਂ ਕਿ ਉਹ ਸੈਕਸ ਵਰਕਰ ਨਾ ਬਣੇ। ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਇਕ ਹੋਰ ਅਪੀਲ ਕਰਦੇ ਹੋਏ ਕਿਹਾ ਹੈ ਕਿ ਲਿਵ  ਇਨ ਰਿਲੇਸ਼ਨਸ਼ਿਪ ਉੱਤੇ ਦਿੱਤੇ ਗਏ ਫੈਸਲੇ ਨੂੰ ਮੁੜ ਵਿਚਾਰਿਆ ਜਾਵੇ।

ਉਨ੍ਹਾਂ ਨੇ ਕਿਹਾ ਹੈ ਕਿ ਮੈਂ ਕੋਰਟ ਦਾ ਸਤਿਕਾਰ ਕਰਦੀ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਮਹਿਲਾਵਾਂ ਦੇ ਹੱਕਾਂ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਕੰਮ ਕਰਦੀ ਰਹਾਂਗੀ।

ਇਹ ਵੀ ਪੜ੍ਹੋ:ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡੀ ਕਾਰਵਾਈ, ਮੀਟਰ ਰੀਡਰ ਬਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ

-PTC News

Related Post