ਹਰਸਿਮਰਤ ਕੌਰ ਬਾਦਲ ਖਿਲਾਫ ਮੰਦੀ ਸ਼ਬਦਾਵਲੀ ਵਰਤਣ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਨਵਜੋਤ ਸਿੱਧੂ ਦੀ ਕੀਤੀ ਜ਼ੋਰਦਾਰ ਨਿਖੇਧੀ

By  Joshi January 16th 2018 05:48 PM

manjinder singh condemns navjot sidhu for using foul language against harsimrat kaur badal: ਮੁੱਖ ਮੰਤਰੀ ਆਪਣੇ ਮੰਤਰੀ ਸਿੱਧੂ ਨੂੰ ਤਹਿਜ਼ੀਬ ਸਿਖਣ ਦੇ ਨਿਰਦੇਸ਼ ਦੇਣ ਨਹੀਂ ਤਾਂ ਅਸੀਂ ਉਸਨੂੰ ਢੁਕਵਾਂ ਜਵਾਬ ਦਿਆਂਗੇ : ਸਿਰਸਾ

ਨਵੀਂ ਦਿੱਲੀ: ਦਿੱਲੀ ਦੇ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਕੇਂਦਰੀ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਖਿਲਾਫ ਮੰਦੀ ਸ਼ਬਦਾਵਲੀ ਵਰਤਣ ਦੀ ਜੋਰਦਾਰ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਿੱਧੂ ਨੂੰ ਤਹਿਜ਼ੀਬ ਸਿੱਖਣ ਦੀ ਹਦਾਇਤ ਕਰਨ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਉਸਨੂੰ ਢੁਕਵਾਂ ਜਵਾਬ ਦੇਣ ਲਈ ਮਜਬੂਰ ਹੋਵੇਗਾ।

manjinder singh condemns navjot sidhu for using foul language against harsimrat kaur badalmanjinder singh condemns navjot sidhu for using foul language against harsimrat kaur badal: ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਿੱਧੂ ਔਰਤਾਂ ਦੇ ਖਿਲਾਫ ਮੰਦੀ ਸ਼ਬਦਾਵਲੀ ਵਰਤਣ ਦੇ ਆਦਿ ਹੋ ਗਏ ਹਨ ਜਦਕਿ ਸਿੱਖ ਗੁਰੂ ਸਾਹਿਬਾਨ ਨੇ ਔਰਤ ਦਾ ਸਨਮਾਨ ਕਰਨ ਦੀ ਸਿੱਖਿਆ ਦਿੱਤੀ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਖਿਆ ਸੀ ਸੋ ਕਿਉਂ ਮੰਦਾ ਆਖਿਐ ਜਿਤੁ ਜੰਮੈ ਰਾਜਾਨ…..ਪਰ ਹੈਰਾਨੀ ਵਾਲੀ ਗੱਲ ਹੈ ਕਿ ਸਿੱਧੂ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਭੁੱਲ ਗਏ ਹਨ ਤੇ ਆਪਣੇ ਹਾਸਰਸ ਸ਼ੌਅ ਵਿਚ ਔਰਤਾਂ ਖਿਲਾਫ ਮੰਦੀ ਸ਼ਬਦਾਵਲੀ ਵਰਤਣ ਦੀ ਆਦਤ 'ਤੇ ਅੱਗੇ ਤੁਰ ਰਹੇ ਹਨ।

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੰਤਰੀ ਨੂੰ ਨਕੇਲ ਪਾਉਣ ਤੇ ਉਸਨੂੰ ਉਸਦੇ ਸੰਵਿਧਾਨਕ ਰੁਤਬੇ ਨੂੰ ਚੇਤੇ ਕਰਵਾਉਂਦਿਆਂ ਚੰਗੀ ਭਾਸ਼ਾ ਦੀ ਵਰਤੋਂ ਸਿਖਾਉਣ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਿੱਧੂ ਨੇ ਔਰਤਾਂ ਪ੍ਰਤੀ ਮੰਦੀ ਸ਼ਬਦਾਵਲੀ ਵਰਤੀ ਹੋਵੇ। ਇਸ ਤੋਂ ਪਹਿਲਾਂ ਉਹਨਾਂ ਸਾਬਕਾ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਮੁੰਨੀ ਡਾਂਸਰ ਦੱਸਿਆ ਸੀ।

manjinder singh condemns navjot sidhu for using foul language against harsimrat kaur badalmanjinder singh condemns navjot sidhu for using foul language against harsimrat kaur badal: ਉਹਨਾਂ ਨੇ ਰਾਹੁਲ ਗਾਂਧੀ ਨੂੰ ਵੀ ਅਪੀਲ ਕੀਤ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਣ ਕਿ ਉਹ ਆਪਣੇ ਕੈਬਨਿਟ ਮੰਤਰੀ ਨੂੰ ਜ਼ੁਬਾਨ 'ਤੇ ਲਗਾਮ ਦੇਣੀ ਸਿਖਾਉਣ। ਉਹਨਾਂ ਕਿਹਾ ਕਿ ਭਾਵੇਂ ਰਾਹੁਲ ਗਾਂਧੀ ਨੇ ਮੁੰਨੀ ਡਾਂਸਰ ਦੀ ਟਿੱਪਣੀ 'ਤੇ ਪ੍ਰਤੀਕਰਮ ਨਹੀਂ ਦਿੱਤਾ ਪਰ ਅਕਾਲੀ ਦਲ ਲਈ ਅਜਿਹੀ ਮੰਦੀ ਸ਼ਬਦਾਵਲੀ ਸਹਿਣ ਕਰਨਾ ਸੰਭਵ ਨਹੀਂ।

ਸ੍ਰੀ ਸਿਰਸਾ ਨੇ ਸ੍ਰੀ ਸਿੱਧੂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਆਪਣੇ ਤੌਰ ਤਰੀਕੇ ਬਦਲਣ ਵਿਚ ਅਸਫਲ ਰਹੇ ਤੇ ਔਰਤਾਂ ਖਿਲਾਫ ਮੰਦੀ ਸ਼ਬਦਾਵਲੀ ਵਰਤਦੇ ਰਹੇ ਤਾਂ ਅਕਾਲੀ ਦਲ ਉਹਨਾਂ ਦਾ ਘਿਰਾਓ ਕਰੇਗਾ।

—PTC News

Related Post