ਦਿੱਲੀ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਸ੍ਰੀ ਅੰਮ੍ਰਿਤਸਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra August 28th 2021 03:51 PM

ਅੰਮ੍ਰਿਤਸਰ : ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਸਮੇਤ ਦਿੱਲੀ ਕਮੇਟੀ ਦੇ ਨਵੇ ਚੁਣੇ ਗਏ 28 ਮੈਂਬਰ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਹਨ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਇਸ ਮੌਕੇ ਉਨ੍ਹਾਂ ਪੰਥ ਦੀ ਨੁਮਾਇੰਦਾ ਜਥੇਬੰਦੀ ਨੂੰ ਮੁੜ ਸੇਵਾ ਬਖਸ਼ਣ ਲਈ ਦਿੱਲੀ ਦੀ ਸੰਗਤ ਦਾ ਧੰਨਵਾਦ ਕੀਤਾ ਹੈ।

ਦਿੱਲੀ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਸ੍ਰੀ ਅੰਮ੍ਰਿਤਸਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰਾਂ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮਨਜਿੰਦਰ ਸਿੰਘ ਸਿਰਸਾ ,ਹਰਮੀਤ ਸਿੰਘ ਕਾਲਕਾ ਅਤੇ ਹੋਰਨਾਂ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰਾਂ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਸਨਮਾਨ ਕੀਤਾ ਗਿਆ ਹੈ।

ਦਿੱਲੀ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਸ੍ਰੀ ਅੰਮ੍ਰਿਤਸਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਕਮੇਟੀ ਚੋਣਾਂ ਵਿਚ ਸਰਕਾਰਾਂ ਅਤੇ ਪੰਥ ਵਿਰੋਧੀ ਸ਼ਕਤੀਆਂ ਦਾ ਹੰਕਾਰ ਟੁੱਟਾ ਹੈ ਅਤੇ ਦਿੱਲੀ ਦੀ ਸੰਗਤ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੇਵਾਦਾਰਾਂ ਮੁੜ ਗੁਰਧਾਮਾਂ ਦੀ ਸੇਵਾ ਸੌਂਪੀ ਹੈ। ਦਿੱਲੀ ਦੀ ਸੰਗਤ ਨੇ ਸੇਵਾ ਦਾ ਸਤਿਕਾਰ ਕੀਤਾ, ਵਿਰੋਧੀਆਂ ਦੀਆਂ ਲੋਮੜ ਚਾਲਾਂ ਦਾ ਜਵਾਬ ਦਿੱਤਾ ਹੈ।

ਦਿੱਲੀ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਸ੍ਰੀ ਅੰਮ੍ਰਿਤਸਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦੇਸ਼ ਵਿਦੇਸ਼ ਦੀ ਖ਼ਾਸ ਤੌਰ 'ਤੇ ਦਿੱਲੀ ਦੀ ਸੰਗਤ ਦਾ ਧੰਨਵਾਦ, ਜਿਨ੍ਹਾਂ ਨੇ ਮੁੜ ਤੋਂ ਸੇਵਾ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਤਾਕਤਾਂ ਇਕ ਪਾਸੇ ਸਨ , ਕੇਂਦਰ ਅਤੇ ਦਿੱਲੀ ਸਰਕਾਰ ਜਾਗੋ ਪਾਰਟੀ ਜਾਂ ਅਕਾਲੀ ਦਲ (ਦਿੱਲੀ ) ਸਭ ਦੀ ਇਕੋ ਕੋਸ਼ਿਸ਼ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਾਈ ਜਾਵੇ। ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਲਈ ਸੱਪ ਤੇ ਨਿਓਲਾ ਇਕੱਠੇ ਹੋਏ ਸਨ।

ਦਿੱਲੀ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਸ੍ਰੀ ਅੰਮ੍ਰਿਤਸਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਨਕਲੀ ਵੋਟਾਂ ਵੀ ਬਣਾਈਆਂ ਗਈਆਂ, 25 ਤੋਂ 30 ਪ੍ਰਤੀਸ਼ਤ ਵੋਟਾਂ ਰੱਦ ਕੀਤੀਆਂ ਗਈਆਂ। ਆਤਮਾ ਸਿੰਘ ਲੁਬਾਣਾ ਦੀਆਂ 460 ਵੋਟਾਂ ਰੱਦ ਕੀਤੀਆਂ ਗਈਆਂ। ਉਨ੍ਹਾਂ ਕਿਹਾ ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਚੋਣਾਂ ਤੋਂ ਇਕ ਦਿਨ ਪਹਿਲਾਂ ਡੀ ਲਿਮਿਟੇਸ਼ਨ ਕੀਤੀ ਗਈ, ਵੋਟਾਂ ਰੱਦ ਕੀਤੀਆਂ ਗਈਆਂ। ਢੀਂਡਸਾ ਨੇ ਅਮਿਤ ਸ਼ਾਹ ਤੇ ਹੋਰਨਾਂ ਭਾਜਪਾ ਆਗੂਆਂ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਲਈ ਜ਼ੋਰ ਲਾਇਆ।

-PTCNews

Related Post