ਕਿਰਨਜੀਤ ਕੌਰ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਬਰਕਰਾਰ

By  Shanker Badra September 3rd 2019 05:59 PM -- Updated: September 3rd 2019 06:09 PM

ਕਿਰਨਜੀਤ ਕੌਰ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਬਰਕਰਾਰ:ਚੰਡੀਗੜ੍ਹ : ਅੱਜ ਤੋਂ 22 ਸਾਲ ਪਹਿਲਾਂ ਬਰਨਾਲਾ ਜ਼ਿਲੇ ਦੇ ਮਹਿਲ ਕਲਾਂ ਦੀ ਧਰਤੀ ਉੱਤੇ ਕਿਰਨਜੀਤ ਕੌਰ ਸਮੂਹਿਕ ਜ਼ਬਰ ਜਨਾਹ ਅਤੇ ਕਤਲ ਕਾਂਡ ਨੂੰ ਵਾਪਰਿਆਂ ਭਾਵੇਂ ਲੰਬਾ ਅਰਸਾ ਬੀਤ ਗਿਆ ਹੈ ਪਰ ਇਸ ਦਰਦਨਾਕ ਵਰਤਾਰੇ ਦਾ ਦੁੱਖ ਅੱਜ ਵੀ ਲੋਕਾਂ ਦੇ ਮਨਾਂ ਅੰਦਰ ਅੱਗ ਵਾਂਗ ਧੁੱਖ ਰਿਹਾ ਹੈ। ਮਹਿਲ ਕਲਾਂ ਚਰਚਿਤ ਕਿਰਨਜੀਤ ਕੌਰ ਅਗਵਾ ਅਤੇ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਸੁਪਰੀਮ ਕੋਰਟ ਨੇ ਬਰਕਰਾਰ ਰੱਖੀ ਹੈ। ਅੱਜ ਸੁਪਰੀਮ ਕੋਰਟ ਦੇ ਮਾਨਯੋਗ ਜਸਟਿਸ ਏ.ਐਮ.ਖਾਨਿਲਵਕਰ ਅਤੇ ਦਿਨੇਸ਼ ਮਹੇਸ਼ਵਰੀ ਦੀ ਅਦਾਲਤ ਵੱਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ।

Manjeet Singh did not get relief from Supreme Court , Life imprisonment Intact ਕਿਰਨਜੀਤ ਕੌਰ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਬਰਕਰਾਰ

ਇਸ ਦੌਰਾਨ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦਿਆਂ ਮਨਜੀਤ ਸਿੰਘ ਧਨੇਰ ਦੀ ਅਪੀਲ ਖਾਰਜ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਣਾਈ ਉਮਰ ਕੈਦ ਸਜ਼ਾ ਨੂੰ ਬਹਾਲ ਰੱਖ ਦਿੱਤਾ। ਇਸ ਸਮੇਂ ਇਸ ਫੈਸਲੇ ਉੱਪਰ ਪ੍ਰਤੀਕਰਮ ਦਿੰਦਿਆਂ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਬੁਲਾਰੇ ਨਰਾਇਣ ਦੱਤ ਨੇ ਕਿਹਾ ਕਿ ਇਹ ਫੈਸਲਾ ਠੀਕ ਨਹੀਂ ਹੈ। ਇਨਸਾਫ ਲੈਣ ਲਈ ਮਹਿਲ ਕਲਾਂ ਲੋਕ ਘੋਲ ਦੇ ਵਾਰਸ ਇਨਸਾਫ ਪਸੰਦ ਜਮਹੂਰੀ ਲੋਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਅੱਜ ਦੇ ਫੈਸਲੇ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਰੋਸ ਮੁਜ਼ਾਹਰੇ ਹੋਏ ਹਨ।

 Manjeet Singh did not get relief from Supreme Court , Life imprisonment Intact ਕਿਰਨਜੀਤ ਕੌਰ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਬਰਕਰਾਰ

ਦਰਅਸਲ 'ਚ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਦੀ ਰਹਿਣ ਵਾਲੀ ਕਿਰਨਜੀਤ ਕੌਰ ਕੁੜੀਆਂ ਦੇ ਕਾਲਜ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਸੀ। ਜਦੋਂ ਕਿਰਨਜੀਤ ਕੌਰ 29 ਜੁਲਾਈ 1997 ਨੂੰ ਆਪਣੀ ਪੜ੍ਹਾਈ ਪੂਰੀ ਕਰਕੇ ਕਾਲਜ ਤੋਂ ਵਾਪਸ ਆਪਣੇ ਘਰ ਪਰਤ ਰਹੀ ਸੀ ਤਾਂ ਉਸਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਮਗਰੋਂ ਕਤਲ ਕਰ ਦਿੱਤਾ ਗਿਆ ਸੀ।ਜਿਸ ਦੀ ਲਾਸ਼ ਕੁੱਝ ਦਿਨਾਂ ਬਾਅਦ ਪਿੰਡ ਦੇ ਹੀ ਇੱਕ ਖੇਤ ਵਿੱਚੋਂ ਪੁਲਿਸ ਨੂੰ ਦੱਬੀ ਹੋਈ ਮਿਲੀ ਸੀ।ਇਸੇ ਕਰਕੇ ਪੁਲਿਸ ਕਿਰਨਜੀਤ ਕੌਰ ਦੇ ਅਸਲ ਦੋਸ਼ੀਆਂ ਖਿਲ਼ਾਫ ਕਾਰਵਾਈ ਕਰਨ ਦੀ ਜਗ੍ਹਾ ਨਿਰਦੋਸ਼ ਨੌਜਵਾਨਾਂ ਨੂੰ ਜਬਰ ਦਾ ਨਿਸ਼ਾਨਾ ਬਣਾ ਰਹੀ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਸਥਾਨਕ ਲੋਕਾਂ ਵੱਲੋਂ ਕਿਰਨਜੀਤ ਕੌਰ ਅਗਵਾ ਅਤੇ ਕਤਲ ਕਾਂਡ ਵਿਰੁੱਧ ਐਕਸ਼ਨ ਕਮੇਟੀ ਬਣਾਈ ਗਈ ਸੀ।

 Manjeet Singh did not get relief from Supreme Court , Life imprisonment Intact ਕਿਰਨਜੀਤ ਕੌਰ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਬਰਕਰਾਰ

ਇਸ ਘਟਨਾ ਦੇ ਰੋਸ ਵਜੋਂ ਬਰਨਾਲਾ ਅਤੇ ਮਹਿਲ ਕਲਾਂ ਵਿੱਚ ਕਾਫ਼ੀ ਰੋਸ ਮੁਜ਼ਾਹਰੇ ਹੋਏ ਸਨ।ਐਕਸ਼ਨ ਕਮੇਟੀ ਦੀ ਅਗਵਾਈ ਹੇਠ ਚੱਲੇ ਵਿਸ਼ਾਲ ਸੰਘਰਸ਼ ਦੀ ਬਦੌਲਤ ਹੀ ਕਿਰਨਜੀਤ ਦੇ ਅਸਲ ਬਲਾਤਕਾਰੀ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਮਿਸਾਲੀ ਉਮਰ ਕੈਦ ਵਰਗੀਆਂ ਸਜਾਵਾਂ ਸੁਣਾਈਆਂ ਸਨ। ਇਸ ਮਾਮਲੇ ਵਿੱਚ 3 ਅਗਸਤ 1997 ਨੂੰ 7 ਲੋਕਾਂ ਖ਼ਿਲਾਫ਼ ਕਤਲ ਅਤੇ ਬਲਾਤਕਾਰ ਦੀਆਂ ਧਰਾਵਾਂ ਅਧੀਨ ਪਰਚਾ ਦਰਜ ਕੀਤਾ ਗਿਆ ਸੀ। ਨਾਮਜ਼ਦ ਦੋਸ਼ੀਆਂ ਵਿੱਚੋਂ ਚਾਰ ਨੂੰ ਬਰਨਾਲਾ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

Manjeet Singh did not get relief from Supreme Court , Life imprisonment Intact ਕਿਰਨਜੀਤ ਕੌਰ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਬਰਕਰਾਰ

ਇਸ ਦੌਰਾਨ 3 ਮਾਰਚ 2001 ਨੂੰ ਬਰਨਾਲਾ ਵਿਖੇ ਕਿਰਨਜੀਤ ਕੌਰ ਦੇ ਕਾਤਲਾਂ ਦਾ ਕੁੱਝ ਹੋਰ ਵਿਅਕਤੀਆਂ ਨਾਲ ਝਗੜਾ ਹੋਇਆ ਅਤੇ ਇਸ ਝਗੜੇ ਵਿੱਚ ਐਕਸ਼ਨ ਕਮੇਟੀ ਦੇ ਤਿੰਨ ਮੋਹਰੀ ਮੈਂਬਰਾਂ ਨਰਾਇਣ ਦੱਤ, ਮਨਜੀਤ ਧਨੇਰ ਅਤੇ ਪ੍ਰੇਮ ਕੁਮਾਰ ਨੂੰ ਵੀ ਇਸ ਕੇਸ ਵਿੱਚ ਸ਼ਾਮਿਲ ਕਰ ਲਿਆ। ਸ਼ੈਸ਼ਨ ਕੋਰਟ ਬਰਨਾਲਾ ਨੇ 28-30 ਮਾਰਚ 2005 ਨੂੰ ਉਮਰ ਕੈਦ ਸਜ਼ਾ ਸੁਣਾ ਦਿੱਤੀ ਸੀ।ਵਿਸ਼ਾਲ ਲੋਕ ਸੰਘਰਸ਼ ਦੀ ਬਦੌਲਤ ਹੀ ਪੰਜਾਬ ਦੇ ਗਵਰਨਰ ਨੂੰ ਸਜ਼ਾ ਪਾਰਡਨ ਕਰਨ ਲਈ ਮਜਬੂਰ ਹੋਣਾ ਪਿਆ ਸੀ ਪਰੰਤੂ ਪੰਜਾਬ ਹਰਿਆਣਾ ਹਾਈਕੋਰਟ ਨੇ ਪਾਰਡਨ ਖਾਰਜ ਕਰਕੇ ਦੇੋ ਆਗੂਆਂ ਨੂੰ ਬਰੀ ਕਰਕੇ ਮਨਜੀਤ ਧਨੇਰ ਦੀ ਉਮਰ ਕੈਦ ਸਜਾ ਬਰਕਰਾਰ ਰੱਖ ਦਿੱਤੀ ਸੀ। ਜਿਸ ਦੀ ਅਪੀਲ ਸੁਪਰੀਮ ਕੋਰਟ ਵਿੱਚ ਕੀਤੀ ਗਈ ਸੀ।

-PTCNews

Related Post