ਡਾ. ਮਨਮੋਹਨ ਸਿੰਘ ਡੇਂਗੂ ਤੋਂ ਪੀੜਤ , ਏਮਜ਼ ਦੇ ਮੰਨੇ ਪ੍ਰਮੰਨੇ ਡਾਕਟਰ ਕਰ ਰਹੇ ਨੇ ਦੇਖਭਾਲ

By  Shanker Badra October 16th 2021 03:43 PM

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Manmohan Singh) ਨੂੰ ਡੇਂਗੂ ਹੋ ਗਿਆ ਹੈ ਪਰ ਉਨ੍ਹਾਂ ਦੀ ਸਿਹਤ ਵਿੱਚ ਹੌਲੀ -ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਏਮਜ਼ (AIIMS ) ਦੇ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਦੇ ਪਲੇਟਲੈਟਸ ਵਧ ਰਹੇ ਹਨ ਅਤੇ ਉਹ ਹੁਣ ਖ਼ਤਰੇ ਤੋਂ ਬਾਹਰ ਹਨ।

ਡਾ. ਮਨਮੋਹਨ ਸਿੰਘ ਡੇਂਗੂ ਤੋਂ ਪੀੜਤ , ਏਮਜ਼ ਦੇ ਮੰਨੇ ਪ੍ਰਮੰਨੇ ਡਾਕਟਰ ਕਰ ਰਹੇ ਨੇ ਦੇਖਭਾਲ

ਬੁਖ਼ਾਰ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਬਜ਼ੁਰਗ ਕਾਂਗਰਸੀ ਨੇਤਾ ਨੂੰ ਬੁੱਧਵਾਰ ਸ਼ਾਮ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਵੀ ਉਨ੍ਹਾਂ ਨੂੰ ਮਿਲਣ ਏਮਜ਼ ਪਹੁੰਚੇ ਸਨ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਸੀ। ਉੱਘੇ ਕਾਰਡੀਓਲੋਜਿਸਟ ਨਿਤੀਸ਼ ਨਾਇਕ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਸਾਬਕਾ ਪ੍ਰਧਾਨ ਮੰਤਰੀ ਦਾ ਇਲਾਜ ਕਰ ਰਹੀ ਹੈ।

ਡਾ. ਮਨਮੋਹਨ ਸਿੰਘ ਡੇਂਗੂ ਤੋਂ ਪੀੜਤ , ਏਮਜ਼ ਦੇ ਮੰਨੇ ਪ੍ਰਮੰਨੇ ਡਾਕਟਰ ਕਰ ਰਹੇ ਨੇ ਦੇਖਭਾਲ

ਉਨ੍ਹਾਂ ਨੂੰ ਤਿੰਨ ਦਿਨ ਪਹਿਲਾਂ ਬੁਖਾਰ ਸੀ ਅਤੇ ਉਹ ਕਮਜ਼ੋਰੀ ਮਹਿਸੂਸ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ ਸੀ। ਮਨਮੋਹਨ ਸਿੰਘ ਨੇ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਇਸ ਸਾਲ ਅਪ੍ਰੈਲ ਵਿੱਚ ਕੋਵਿਡ -19 ਲਈ ਸਕਾਰਾਤਮਕ ਟੈਸਟ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ।

-PTCNews

Related Post