ਮਾਨ ਸਰਕਾਰ ਸਸਤੀ ਤੇ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ: ਆਪ ਆਗੂ ਮਾਲਵਿੰਦਰ ਕੰਗ

By  Riya Bawa April 24th 2022 09:01 PM -- Updated: April 24th 2022 09:06 PM

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਹੈ ਕਿ ‘ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ’ਚ ਸਸਤੀ ਅਤੇ ਗੁਣਵੱਤਾ ਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਲਈ ਜਿੱਥੇ ਸਰਕਾਰੀ ਸਕੂਲਾਂ ਦੀ ਸਥਿਤੀ ਸੁਧਾਰੀ ਜਾ ਰਹੀ ਹੈ, ਉਥੇ ਹੀ ਨਿੱਜੀ ਸਕੂਲਾਂ ਨੂੰ ਸਸਤੀ ਸਿੱਖਿਆ ਦੇਣ ਲਈ ਪਾਬੰਦ ਕੀਤਾ ਜਾ ਰਿਹਾ ਹੈ। ਟਰਾਂਸਪੋਰਟਰਾਂ ਨੂੰ ਰਾਹਤ, ਬਿਨਾਂ ਜੁਰਮਾਨਾ ਮੋਟਰ ਟੈਕਸ ਭਰਨ ਦਾ ਦਿੱਤਾ ਮੌਕਾ ਮਾਲਵਿੰਦਰ ਸਿੰਘ ਕੰਗ ਨੇ ਸਿੱਖਿਆ ਸੁਧਾਰਾਂ ਪ੍ਰਤੀ ਨਿੱਜੀ ਸਕੂਲਾਂ ਨੂੰ ਪਾਬੰਦ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ 720 ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਜਾਂਚ ਦੇ ਆਦੇਸ਼ ਦਿੱਤੇ ਗਏ ਹਨ, ਜੋ ਸਵਾਗਤਯੋਗ ਹਨ। ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਮਾਪਿਆਂ ਦੀ ਲੁੱਟ ਕਰਨ ਵਾਲੇ ਨਿੱਜੀ ਸਕੂਲਾਂ ਖਿਲਾਫ ਕਾਰਵਾਈ ਦੀ ਤਿਆਰੀ ਕਰ ਲਈ ਹੈ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਹੈ ਕਿ ਅਜਿਹੇ ਸਕੂਲਾਂ ਖਿਲਾਫ ਜਾਂਚ ਚੱਲ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਐਡਵੋਕੇਟ ਰਵਿੰਦਰ ਸਿੰਘ ਵੀ ਮੌਜ਼ੂਦ ਸਨ। ਇਸ ਤੋਂ ਬਾਅਦ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਚੋਣਾ ਤੋਂ ਪਹਿਲਾਂ ਚੰਗੀ ਅਤੇ ਸਸਤੀ ਸਿੱਖਿਆ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਾਨ ਸਰਕਾਰ ਉਸ ਵਾਅਦੇ ’ਤੇ ਖਰੀ ਉਤਰ ਰਹੀ ਹੈ। ਨਿੱਜੀ ਸਕੂਲਾਂ ਦੀ ਲੁੱਟ ਅਤੇ ਮਨਮਾਨੀ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲਣ ਦੇ ਥੋੜੇ ਦਿਨਾਂ ਬਾਅਦ ਹੀ ਆਦੇਸ਼ ਦਿੱਤੇ ਸਨ ਕਿ ਕੋਈ ਵੀ ਨਿੱਜੀ ਸਕੂਲ ਇਸ ਸੈਸ਼ਨ ’ਚ ਫੀਸ ਨਹੀਂ ਵਧਾਏਗਾ ਅਤੇ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ ਤੇ ਸਕੂਲ ਦੀ ਵਰਦੀ ਖਰੀਦਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ ਪਰ ਸਰਕਾਰ ਨੂੰ ਹਜਾਰਾਂ ਮਾਪਿਆਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਕੁੱਝ ਸਕਲੂ ਮਨਮਾਨੀ ਕਰਦੇ ਹੋਏ ਸਰਕਾਰ ਦੇ ਆਦੇਸ਼ ਦਾ ਪਾਲਣ ਨਹੀਂ ਕਰ ਰਹੇ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜੇ ਕੋਈ ਸਕੂਲ ਮਾਪਿਆਂ ਦਾ ਆਰਥਿਕ ਸੋਸ਼ਣ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਸਕੂਲ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ। -PTC News

Related Post