ਮਾਨ ਸਰਕਾਰ ਨੇ 25 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

By  Ravinder Singh August 16th 2022 01:16 PM -- Updated: August 16th 2022 04:51 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਸਿਹਤ ਸਹੂਲਤਾਂ ਦੇ ਮੱਦੇਨਜ਼ਰ 25 ਹੋਰ ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਲਈ ਲੋਕਾਂ ਦੇ ਸਪੁਰਦ ਕਰ ਦਿੱਤੇ। ਆਜ਼ਾਦੀ ਦਿਹਾੜੇ ਉਤੇ ਪੰਜਾਬ ਸਰਕਾਰ ਨੇ 75 ਆਮ ਆਦਮੀ ਕਲੀਨਿਕ ਲੋਕਾਂ ਦੇ ਹਵਾਲੇ ਕੀਤੇ। ਇਸ ਮਗਰੋਂ ਅੱਜ 25 ਹੋਰ ਮੁਹੱਲਾ ਕਲੀਨਿਕ ਸਿਹਤ ਸੇਵਾਵਾਂ ਲਈ ਖੋਲ੍ਹ ਦਿੱਤੇ ਗਏ ਹਨ।

ਭਗਵੰਤ ਮਾਨ ਨੇ ਅੱਗੇ ਦੱਸਿਆ ਸੀ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਸੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ।

-PTC News

ਇਹ ਵੀ ਪੜ੍ਹੋ : ਨਾਜਾਇਜ਼ ਮਾਈਨਿੰਗ 'ਚ ਲਿਪਤ ਕਾਂਗਰਸੀ ਕੌਂਸਲਰ ਗ੍ਰਿਫ਼ਤਾਰ

Related Post