ਮਾਨ ਸਰਕਾਰ ਦਾ ਕਿਸਾਨਾਂ ਲਈ ਵੱਡਾ ਫੈਸਲਾ, ਜਾਣੋ ਹੁਣ ਕਿੰਨੇ ਰੁਪਏ ਟਿਊਬਵੈੱਲ 'ਤੇ ਲੋਡ ਵਧਾਉਣ ਦਾ ਆਏਗਾ ਖਰਚਾ

By  Pardeep Singh June 9th 2022 07:04 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਫੈਸਲਾ ਆਇਆ ਹੈ। ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ। ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ।

ਭਗਵੰਤ ਮਾਨ ਦਾ ਕਹਿਣਾ ਹੈ ਕਿ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਕਿਸਾਨ ਟਿਊਬਵੈੱਲ ਦਾ ਲੋਡ ਵਧਾਉਣ ਦਾ ਖਰਚਾ 4750 ਰੁਪਏ ਪ੍ਰਤੀ ਹਾਰਸ ਪਾਵਰ ਹੁੰਦਾ ਸੀ ਅਤੇ ਹੁਣ ਇਹ ਘਟਾ ਕੇ 2500 ਰੁਪਏ ਕਰ ਦਿੱਤਾ ਹੈ।

ਇਹ ਵੀ ਪੜ੍ਹੋ:ਸ਼ੇਅਰ ਬਾਜ਼ਾਰਾਂ 'ਚ ਗਿਰਾਵਟ 'ਤੇ ਲੱਗੀ ਬਰੇਕ, ਸੈਂਸੈਕਸ 428 ਅੰਕ ਚੜ੍ਹਿਆ

-PTC News

Related Post