ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ

By  Shanker Badra August 26th 2019 06:21 PM

ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ:ਸੋਨੀਪਤ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਜਨ ਅਸ਼ੀਰਵਾਦ ਯਾਤਰਾ ਦੌਰਾਨ ਰਾਜੇਸ਼ ਨਾਮ ਦੇ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਹੈ। ਜਦੋਂ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ ਤਾਂ ਉਹ ਯਾਤਰਾ ਦੌਰਾਨ ਇਕੱਠੀ ਹੋਈ ਭੀੜ ਵਿੱਚ ਵੜ੍ਹ ਗਿਆ। ਇਸ ਕਾਰਨ ਅੱਗ ਦੀ ਲਪੇਟ ਵਿੱਚ ਆ ਕੇ ਤਕਰੀਬਨ 10 ਹੋਰ ਲੋਕ ਜ਼ਖਮੀ ਹੋ ਗਏ।

Manohar Lal Khattar Jan Aashirwad rally man sets himself on fire ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ

ਮਿਲੀ ਜਾਣਕਾਰੀ ਅਨੁਸਾਰ ਆਤਮ ਹੱਤਿਆ ਦੀ ਕੋਸ਼ਿਸ ਕਰਨ ਵਾਲਾ ਸ਼ਖ਼ਸ ਰਾਜੇਸ਼ ਰਾਠਧਾਨਾ ਪਿੰਡ ਦਾ ਰਹਿਣ ਵਾਲਾ ਹੈ। ਉਸ ਨੂੰ ਪਹਿਲਾਂ ਸੋਨੀਪਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਖਾਨਪੁਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ।

Manohar Lal Khattar Jan Aashirwad rally man sets himself on fire ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ

ਇਸ ਦੌਰਾਨ ਜ਼ਖ਼ਮੀ ਰਾਜੇਸ਼ ਨੇ ਦੱਸਿਆ ਕਿ ਮਨੋਹਰ ਲਾਲ ਖੱਟਰ ਨੇ ਉਸ ਨੂੰ ਭਰੋਸਾ ਦਿਵਾਇਆ ਸੀ ਕਿ ਉਸ ਦੇ ਬੱਚਿਆਂ ਨੂੰ ਗਰੁੱਪ-ਡੀ ਵਿੱਚ ਨੌਕਰੀ ਮਿਲ ਜਾਏਗੀ,ਪਰ ਹਾਲੇ ਤੱਕ ਨੌਕਰੀ ਨਹੀਂ ਮਿਲੀ ਹੈ। ਇਸ ਕਰਕੇ ਉਸ ਨੇ ਖੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ।

Manohar Lal Khattar Jan Aashirwad rally man sets himself on fire ਮਨੋਹਰ ਲਾਲ ਖੱਟਰ ਦੀ ਅਸ਼ੀਰਵਾਦ ਯਾਤਰਾ ਦੌਰਾਨ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੀ 7 ਸੰਮੇਲਨ : ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਵਿਚਾਲੇ ਹੋਈ ਮੁਲਾਕਾਤ , ਕਸ਼ਮੀਰ ਮੁੱਦੇ ‘ਤੇ ਵੀ ਹੋਈ ਚਰਚਾ

ਹਰਿਆਣਾ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਹਨ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਨ੍ਹਾਂ ਦਿਨਾਂ ਵਿੱਚ ਜਨ ਆਸ਼ੀਰਵਾਦ ਯਾਤਰਾ ਕਰ ਰਹੇ ਹਨ। ਜਨ ਅਸ਼ੀਰਵਾਦ ਯਾਤਰਾ ਦੌਰਾਨ ਜਦੋਂ ਉਨ੍ਹਾਂ ਦੀ ਕਾਰ ਸੋਨੀਪਤ ਕੋਲ ਪਹੁੰਚੀ ਤਾਂ ਉੱਥੇ ਰਾਜੇਸ਼ ਨਾਮ ਦੇ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਾ ਲਈ।

-PTCNews

Related Post