ਮਨੋਹਰ ਲਾਲ ਖੱਟਰ ਅੱਜ ਚੁੱਕਣਗੇ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ

By  Jashan A October 27th 2019 10:53 AM

ਮਨੋਹਰ ਲਾਲ ਖੱਟਰ ਅੱਜ ਚੁੱਕਣਗੇ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ,ਚੰਡੀਗੜ੍ਹ: ਹਰਿਆਣਾ ‘ਚ ਭਾਜਪਾ ਨੇ ਜੇਜੇਪੀ ਨਾਲ ਗੱਠਜੋੜ ਕਰਕੇ ਸਰਕਾਰ ਬਣਾਉਣ ਦੀ ਪੂਰੀ ਤਿਆਰੀ ਕਰ ਲਈ ਹੈ। ਜਿਸ ਦੌਰਾਨ ਅੱਜ ਮਨੋਹਰ ਲਾਲ ਖੱਟਰ ਅੱਜ ਮੁੱਖ ਮੰਤਰੀ ਦੇ ਅਹੁਦੇ ਵਜੋਂ ਅਤੇ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਦੇ ਨੇਤਾ ਦੁਸ਼ਯੰਤ ਚੌਟਾਲਾ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

Haryana ਇਸ ਦੇ ਨਾਲ ਹੀ ਮੰਤਰੀ ਮੰਡਲ ਦੇ ਵੀ ਕਈ ਚਿਹਰੇ ਸ਼ਾਮਲ ਹੋ ਸਕਦੇ ਹਨ। ਚੰਡੀਗੜ੍ਹ 'ਚ ਸਥਿਤ ਹਰਿਆਣਾ ਰਾਜ ਭਵਨ 'ਚ ਦੁਪਹਿਰ 2.15 ਵਜੇ ਅੱਜ ਸਹੁੰ ਚੁੱਕ ਸਮਾਗਮ ਹੋਵੇਗਾ। ਪਿਛਲੀ ਸਰਕਾਰ ਦੇ ਮੰਤਰੀਆਂ ਵਿਚੋਂ ਸਿਰਫ ਅਨਿਲ ਵਿਜ ਅਤੇ ਬਨਵਾਰੀ ਲਾਲ ਹੀ ਮੰਤਰੀ ਦੇ ਤੌਰ 'ਤੇ ਸਰਕਾਰ ਦੀ ਲਾਜ ਬਚਾਉਣ ਵਿਚ ਕਾਮਯਾਬ ਹੋਏ ਹਨ।

ਹੋਰ ਪੜ੍ਹੋ: ਮੁੱਖ ਮੰਤਰੀ ਜ਼ਿੰਮੇਵਾਰੀਆਂ ਤੋਂ ਭੱਜ ਰਿਹਾ ਹੈ ਅਤੇ ਇੱਕ ਪੁਰਾਣੇ ਅਪਰਾਧੀ ਵਾਂਗ ਵਿਵਹਾਰ ਕਰ ਰਿਹਾ ਹੈ: ਬਿਕਰਮ ਸਿੰਘ ਮਜੀਠੀਆ

ਬੀਤੇ ਦਿਨ ਮਨੋਹਰ ਲਾਲ ਖੱਟਰ ਅਤੇ ਦੁਸ਼ਯੰਤ ਚੌਟਾਲਾ ਨੇ ਸੂਬੇ ਦੇ ਗਵਰਨਰ ਸੱਤਿਆਦੇਵ ਨਾਰਾਇਣ ਆਰਿਆ ਨਾਲ ਮੁਲਾਕਾਤ ਕੀਤੀ ਅਤੇ ਹਰਿਆਣਾ ‘ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਇਸ ਤੋਂ ਪਹਿਲਾਂ ਸਰਕਾਰ ਬਣਾਉਣ ਲਈ ਚੰਡੀਗੜ੍ਹ ਵਿੱਚ ਮਨੋਹਰ ਲਾਲ ਖੱਟਰ ਨੂੰ ਬੀਜੇਪੀ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਸੀ।

Haryanaਦੱਸ ਦਈਏ ਕਿ ਹਰਿਆਣਾ ਦੀ 90 ਮੈਂਬਰੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਇਸ ਵਾਰ ਸਿਰਫ਼ 40 ਸੀਟਾਂ ਹੀ ਮਿਲ ਸਕੀਆਂ ਹਨ ,ਜਿਸ ਕਰਕੇ ਉਹ ਨਿਰੋਲ ਸਰਕਾਰ ਬਣਾਉਣ ਦੀ ਹਾਲਤ ਵਿੱਚ ਨਹੀਂ ਸਨ। ਹਰਿਆਣਾ ‘ਚ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ 46 ਵਿਧਾਇਕਾਂ ਦੀ ਹਮਾਇਤ ਚਾਹੀਦੀ ਹੁੰਦੀ ਹੈ। ਹੁਣ ਭਾਜਪਾ ਅਤੇ ਜੇਜੇਪੀ ਗੱਠਜੋੜ ਨਾਲ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣ ਜਾਵੇਗੀ।

-PTC News

Related Post