ਦਿੱਲੀ ਦੇ ਟਿਕਰੀ ਬਾਰਡਰ 'ਤੇ ਧਰਨਾ ਦੇ ਰਹੇ ਇੱਕ ਹੋਰ ਨੌਜਵਾਨ ਦੀ ਹੋਈ ਮੌਤ

By  Shanker Badra December 30th 2020 03:26 PM

ਬੁਢਲਾਡਾ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 35ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਠੰਡ ਵੀ ਭਾਰੀ ਪੈ ਰਹੀ ਹੈ। ਇਸ ਦੇ ਚਲਦਿਆਂਕਿਸਾਨੀ ਅੰਦੋਲਨ 'ਚ ਸ਼ਾਮਲ ਟਿਕਰੀ ਬਾਰਡਰ 'ਤੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ।

Mansa : Another youth killed protesting at Delhi's Tikri border ਦਿੱਲੀ ਦੇ ਟਿਕਰੀ ਬਾਰਡਰ 'ਤੇ ਧਰਨਾ ਦੇ ਰਹੇ ਇੱਕ ਹੋਰ ਨੌਜਵਾਨ ਦੀ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਮੀਟਿੰਗ ਸ਼ੁਰੂ ,ਕੀ ਮੀਟਿੰਗ 'ਚ ਨਿਕਲੇਗਾ ਕੋਈ ਹੱਲ ?  

ਅੱਜ ਜ਼ਿਲ੍ਹਾ ਮਾਨਸਾ ਦੇ ਪਿੰਡ ਭਾਦੜਾ ਦਾ ਇਕ ਨੌਜਵਾਨ ਇਸ ਅੰਦੋਲਨ ਦੀ ਭੇਟ ਚੜ੍ਹ ਗਿਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਜਗਸੀਰ ਸਿੰਘ (31) ਪੁੱਤਰ ਜਰਨੈਲ ਸਿੰਘ ਵਾਸੀ ਭਾਦੜਾ ਟਿਕਰੀ ਬਾਰਡਰ ਤੋਂ ਨਜਦੀਕ ਪਕੋੜਾ ਚੌਕ ਵਿਖੇ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਤੇਜ਼ ਰਫਤਾਰ ਅਣਪਛਾਤੇ ਵਾਹਨ ਵੱਲੋਂ ਉਕਤ ਨੌਜਵਾਨ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਜਗਸੀਰ ਸਿੰਘ ਦੀ ਮੌਕੇ 'ਤੇ ਮੋਤ ਹੋ ਗਈ।

Mansa : Another youth killed protesting at Delhi's Tikri border ਦਿੱਲੀ ਦੇ ਟਿਕਰੀ ਬਾਰਡਰ 'ਤੇ ਧਰਨਾ ਦੇ ਰਹੇ ਇੱਕ ਹੋਰ ਨੌਜਵਾਨ ਦੀ ਹੋਈ ਮੌਤ

ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਿਲ ਕਰਵਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਹਾਦਸੇ ਨੂੰ ਲੈ ਕੇ ਜਿੱਥੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਕੇਂਦਰ ਸਰਕਾਰ ਦੇ ਖਿਲਾਫ਼ ਵੀ ਰੋਸ ਪਾਇਆ ਜਾ ਰਿਹਾ ਹੈ। ਜਿਹੜੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਬਾਰਡਰ 'ਤੇ ਸਰਕਾਰ ਖਿਲਾਫ਼ ਪੂਰੇ ਇੱਕ ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਹਨ।

Mansa : Another youth killed protesting at Delhi's Tikri border ਦਿੱਲੀ ਦੇ ਟਿਕਰੀ ਬਾਰਡਰ 'ਤੇ ਧਰਨਾ ਦੇ ਰਹੇ ਇੱਕ ਹੋਰ ਨੌਜਵਾਨ ਦੀ ਹੋਈ ਮੌਤ

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿੱਚ ਛੇਵੇਂ ਦੌਰ ਦੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ 40 ਕਿਸਾਨ ਜਥੇਬੰਦੀਆਂ ਦੇ ਆਗੂ ਮੌਜੂਦ ਹਨ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ ਪਰ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ।

-PTCNews

Related Post