ਮਾਨਸਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

By  Shanker Badra March 19th 2019 03:31 PM -- Updated: March 19th 2019 04:24 PM

ਮਾਨਸਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ:ਮਾਨਸਾ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।

Mansa debt loan Distressed Farmer Poisonous medicine Suicide ਮਾਨਸਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਅੱਜ ਮਾਨਸਾ ਦੇ ਪਿੰਡ ਫਫੜੇ ਵਿੱਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ 34 ਸਾਲਾ ਜਗਜੀਤ ਸਿੰਘ ਵਜੋਂ ਹੋਈ ਹੈ।

Mansa debt loan Distressed Farmer Poisonous medicine Suicide ਮਾਨਸਾ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਮ੍ਰਿਤਕ ਕਿਸਾਨ ਜਗਜੀਤ ਸਿੰਘ ਦੇ ਸਿਰ 4 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਸਦੇ ਕੋਲ ਕੁੱਲ 1 ਏਕੜ ਜ਼ਮੀਨ ਸੀ, ਇਸ ਵਜ੍ਹਾ ਨਾਲ ਉਹ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ।ਜਿਸ ਕਰਕੇ ਉਸਨੇ ਅਜਿਹਾ ਕਦਮ ਚੁੱਕਿਆ ਹੈ।

-PTCNews

Related Post