ਭਾਰਤ-ਚੀਨ ਸਰਹੱਦ 'ਤੇ ਹੋਈ ਹਿੰਸਕ ਝੜਪ 'ਚ ਮਾਨਸਾ ਦਾ ਜਵਾਨ ਗੁਰਤੇਜ ਸਿੰਘ ਸ਼ਹੀਦ

By  Shanker Badra June 17th 2020 01:31 PM

ਭਾਰਤ-ਚੀਨ ਸਰਹੱਦ 'ਤੇ ਹੋਈ ਹਿੰਸਕ ਝੜਪ 'ਚ ਮਾਨਸਾ ਦਾ ਜਵਾਨ ਗੁਰਤੇਜ ਸਿੰਘ ਸ਼ਹੀਦ:ਮਾਨਸਾ : ਭਾਰਤ-ਚੀਨ ਬਾਰਡਰ 'ਤੇ ਪੂਰਬੀ ਲਦਾਖ਼ ਦੀ ਗਲਵਾਨ ਘਾਟੀ 'ਚ ਐਤਵਾਰ ਰਾਤ ਨੂੰ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ 'ਚ ਭਾਰਤੀ ਫ਼ੌਜ ਦੇ ਕਰਨਲ ਸਮੇਤ 20 ਜਵਾਨ ਸ਼ਹੀਦ ਹੋ ਗਏ ਹਨ। ਇਨ੍ਹਾਂ ਸ਼ਹੀਦ ਹੋਣ ਵਾਲੇ ਜਵਾਨਾਂ ਵਿੱਚ ਇੱਕ ਮਾਨਸਾ ਦਾ ਜਵਾਨ ਗੁਰਤੇਜ ਸਿੰਘ ਵੀ ਸ਼ਹੀਦ ਹੋ ਗਿਆ ਹੈ, ਜਿਸ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦਾ ਜਾਂਬਾਂਜ ਸੈਨਿਕ ਗੁਰਤੇਜ ਸਿੰਘ (23) ਪੁੱਤਰ ਵਿਰਸਾ ਸਿੰਘ ਸ਼ਹੀਦ ਹੋ ਗਿਆ ਹੈ। ਤਿੰਨ ਭਰਾਵਾਂ 'ਚੋਂ ਸਭ ਤੋਂ ਛੋਟਾ ਗੁਰਤੇਜ ਪੌਣੇ ਦੋ ਕੁ ਸਾਲ ਪਹਿਲਾਂ ਹੀ ਭਾਰਤੀ ਫ਼ੌਜ 'ਚ ਭਰਤੀ ਹੋਇਆ ਸੀ ,ਜਿਸ ਨੇ ਆਪਣੀ ਫ਼ੌਜੀ ਸਿਖਲਾਈ ਤੋਂ ਬਾਅਦ ਸਿੱਖ ਰੈਜਮੈਂਟ ਅਧੀਨ ਪਹਿਲੀ ਵਾਰ ਲੇਹ-ਲੱਦਾਖ 'ਚ ਕਮਾਨ ਸੰਭਾਲੀ ਸੀ।

Mansa jawan Gurtej Singh martyred in violent clash with Chinese troops at LAC in Galwan Valley ਭਾਰਤ-ਚੀਨ ਸਰਹੱਦ 'ਤੇ ਹੋਈ ਹਿੰਸਕ ਝੜਪ 'ਚ ਮਾਨਸਾ ਦਾ ਜਵਾਨ ਗੁਰਤੇਜ ਸਿੰਘ ਸ਼ਹੀਦ

ਸੈਨਿਕ ਗੁਰਤੇਜ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ 'ਚ ਮਾਤਮ ਛਾ ਗਿਆ ਹੈ। ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ 'ਚ ਮਾਂ-ਪਿਓ ਤੇ ਤਿੰਨ ਭਰਾ ਹਨ। ਉਹ ਪਰਿਵਾਰ 'ਚ ਸਭ ਤੋਂ ਛੋਟਾ ਹੈ। ਉਸ ਦੇ ਭਰਾ ਦਾ ਅਜੇ ਤਿੰਨ ਦਿਨ ਪਹਿਲਾਂ ਵਿਆਹ ਹੋਇਆ ਸੀ। ਉਹ ਸਰਹੱਦ 'ਤੇ ਤਣਾਅ ਕਾਰਨ ਵਿਆਹ ਸਮਾਗਮ 'ਚ ਸ਼ਾਮਲ ਨਹੀਂ ਹੋ ਸਕਿਆ। ਉਸ ਦੀ ਮ੍ਰਿਤਕ ਦੇਹ ਆਉਣ 'ਚ ਇਕ-ਦੋ ਦਿਨ ਲੱਗ ਜਾਣਗੇ।

Mansa jawan Gurtej Singh martyred in violent clash with Chinese troops at LAC in Galwan Valley ਭਾਰਤ-ਚੀਨ ਸਰਹੱਦ 'ਤੇ ਹੋਈ ਹਿੰਸਕ ਝੜਪ 'ਚ ਮਾਨਸਾ ਦਾ ਜਵਾਨ ਗੁਰਤੇਜ ਸਿੰਘ ਸ਼ਹੀਦ

ਦੱਸ ਦੇਈਏ ਕਿ ਪੂਰਬੀ ਲੱਦਾਖ ਦੀ ਗਿਲਵਾਨ ਘਾਟੀ ਵਿਚ ਐਤਵਾਰ ਰਾਤ ਨੂੰ ਭਾਰਤ ਅਤੇ ਚੀਨ ਦੇ ਸੈਨਿਕਾ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਭਾਰਤੀ ਫ਼ੌਜੀਆਂ ਨੇ 43 ਚੀਨੀ ਫੌਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਇਸ ਝੜਪ 'ਚ ਭਾਰਤ ਦੇ ਵੀ 20 ਫ਼ੌਜੀ ਸ਼ਹੀਦ ਹੋ ਗਏ ਹਨ ਅਤੇ 3 ਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 45 ਸਾਲਾਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਚੀਨ ਦੀ ਸਰਹੱਦ 'ਤੇ ਕੋਈ ਭਾਰਤੀ ਜਵਾਨ ਮਾਰਿਆ ਗਿਆ ਹੈ। ਇਸ ਤੋਂ ਪਹਿਲਾਂ 1975 ਵਿਚ ਅਰੁਣਾਚਲ ਪ੍ਰਦੇਸ਼ ਦੇ ਤੁਲੁੰਗ ਲਾ ਵਿਚ ਚੀਨੀ ਹਮਲੇ ਵਿਚ 4 ਸੈਨਿਕ ਮਾਰੇ ਗਏ ਸਨ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਰੱÎਖਿਆ ਮਾਮਲਿਆਂ 'ਤੇ ਕੈਬਨਿਟ ਕਮੇਟੀ ਦੀ ਬੈਠਕ ਬੁਲਾ ਕੇ ਹਾਲਾਤ ਦਾ ਜਾਇਜ਼ਾ ਲਿਆ ਹੈ।

-PTCNews

Related Post