ਮਾਨਸਾ ਦੇ ਪਿੰਡ ਮੌਜੀਆ ਵਿੱਚ ਕਣਕ ਦੇ ਘੱਟ ਝਾੜ ਤੋਂ ਸਦਮੇ 'ਚ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

By  Shanker Badra April 21st 2018 10:50 AM

ਮਾਨਸਾ ਦੇ ਪਿੰਡ ਮੌਜੀਆ ਵਿੱਚ ਕਣਕ ਦੇ ਘੱਟ ਝਾੜ ਤੋਂ ਸਦਮੇ 'ਚ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ:ਜ਼ਿਲ੍ਹਾ ਮਾਨਸਾ ਦੇ ਪਿੰਡ ਮੌਜੀਆ ਵਿੱਚ ਨੌਜਵਾਨ ਕਿਸਾਨ ਨੇ ਆਪਣੀ ਫ਼ਸਲ ਦੇ ਘੱਟ ਆਏ ਝਾੜ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ। 29 ਸਾਲਾ ਕਿਸਾਨ ਬਿੱਕਰ ਸਿੰਘ ਨੇ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ।Mansa punjab farmer Suicide ਪਿਛਲੇ ਸਾਲ ਮ੍ਰਿਤਕ ਦੀ ਨਰਮੇ ਦੀ ਫ਼ਸਲ ਵੀ ਫੇਲ੍ਹ ਹੋ ਗਈ ਸੀ ਤੇ ਇਸ ਵਾਰ ਕਣਕ ਨੇ ਵੀ ਉਸ ਨੂੰ ਆਰਥਿਕ ਹੁਲਾਰਾ ਨਹੀਂ ਦਿੱਤਾ।ਮ੍ਰਿਤਕ ਦੇ ਪਿੰਡ ਵਾਲਿਆਂ ਨੇ ਪੀੜਤ ਪਰਿਵਾਰ ਲਈ ਆਰਥਿਕ ਮਦਦ ਤੇ ਪੂਰਾ ਕਰਜ਼ਾ ਮੁਆਫ਼ ਕੀਤੇ ਜਾਣ ਦੀ ਮੰਗ ਕੀਤੀ ਹੈ।ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਬਿੱਕਰ ਸਿੰਘ ਚਾਰ ਏਕੜ ਜ਼ਮੀਨ ਦਾ ਮਾਲਕ ਤੇ ਉਸ ਸਿਰ 12 ਲੱਖ ਰੁਪਏ ਦਾ ਕਰਜ਼ਾ ਸੀ।Mansa punjab farmer Suicide ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਪਿਛਲੀ ਵਾਰ ਚਿੱਟੀ ਮੱਖੀ ਕਾਰਨ ਉਸ ਦੀ ਨਰਮੇ ਦੀ ਫ਼ਸਲ ਖ਼ਰਾਬ ਹੋ ਗਏ ਤੇ ਇਸ ਵਾਰ ਕਣਕ ਦੇ ਘੱਟ ਝਾੜ ਨੇ ਉਨ੍ਹਾਂ ਦੇ ਪੁੱਤਰ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਦਿੱਤਾ।ਕਰਜ਼ ਦੇ ਬੋਝ ਤੇ ਘੱਟ ਝਾੜ ਨੇ ਉਸ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰ ਦਿੱਤਾ।ਮ੍ਰਿਤਕ ਬਿੱਕਰ ਸਿੰਘ ਦੇ ਪਿੰਡ ਵਾਲਿਆਂ ਨੇ ਉਸ ਦੀ ਸਿਫ਼ਤ ਕਰਦਿਆਂ ਕਿਹਾ ਕਿ ਉਹ ਬਹੁਤ ਮਿਹਨਤੀ ਸੀ।Mansa punjab farmer Suicide ਉਸ ਨੇ ਬਾਰ੍ਹਵੀਂ ਤਕ ਦੀ ਪੜ੍ਹਾਈ ਕੀਤੀ ਸੀ ਤੇ ਨੌਕਰੀ ਨਾ ਮਿਲਣ ਕਾਰਨ ਉਹ ਖੇਤੀ ਕਰਨ ਲੱਗਾ।ਪਿੰਡ ਵਾਲਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ ਜਾਵੇ।

-PTCNews

Related Post