ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਮਾਨਸਾ ਦੇ ਪਿੰਡ ਅਨੂਪਗੜ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

By  Shanker Badra May 29th 2019 02:16 PM

ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਮਾਨਸਾ ਦੇ ਪਿੰਡ ਅਨੂਪਗੜ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ:ਮਾਨਸਾ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ।ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। [caption id="attachment_301226" align="aligncenter" width="300"]Mansa village Anupgarh Farmer Poisonous medicine Suicide ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਮਾਨਸਾ ਦੇ ਪਿੰਡ ਅਨੂਪਗੜ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ[/caption] ਮਾਨਸਾ ਦੇ ਪਿੰਡ ਅਨੂਪਗੜ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ।ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਦੇ ਰੂਪ 'ਚ ਹੋਈ ਹੈ।ਅਮਰੀਕ ਸਿੰਘ ਆਪਣੇ ਪਿੱਛੇ 2 ਬੇਟੇ ਅਤੇ ਪਤਨੀ ਨੂੰ ਛੱਡ ਗਏ ਹਨ। [caption id="attachment_301229" align="aligncenter" width="300"]Mansa village Anupgarh Farmer Poisonous medicine Suicide ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ , ਮਾਨਸਾ ਦੇ ਪਿੰਡ ਅਨੂਪਗੜ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕਿਸਾਨਾਂ ਲਈ ਖ਼ੁਸ਼ਖ਼ਬਰੀ , ਖੁੱਲ੍ਹਣਗੇ ਸਰਕਾਰੀ ਪੈਟਰੋਲ ਪੰਪ , ਹੁਣ ਨਕਦ ਨਹੀਂ ਉਧਾਰ ਮਿਲੇਗਾ ਤੇਲ ਜਾਣਕਾਰੀ ਮੁਤਾਬਕ ਕਿਸਾਨ ਦੇ ਸਿਰ 'ਤੇ ਕਰੀਬ 6 ਲੱਖ ਰੁਪਏ ਦਾ ਕਰਜ਼ਾ ਸੀ।ਇਸ ਦੇ ਕਾਰਨ ਉਹ ਕਾਫ਼ੀ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਮੌਤ ਨੂੰ ਗਲੇ ਲਗਾ ਲਿਆ ਹੈ। -PTCNews

Related Post