ਇਸ਼ਕ ਵਿੱਚ ਅੰਨ੍ਹੀ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ

By  Shanker Badra December 4th 2018 03:06 PM

ਇਸ਼ਕ ਵਿੱਚ ਅੰਨ੍ਹੀ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ:ਮਾਨਸਾ ਦੇ ਪਿੰਡ ਦਲੇਲਵਾਲਾ ਵਿਖੇ ਇੱਕ ਔਰਤ ਨੇ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।ਇਸ ਵਾਰਦਾਤ ਤੋਂ ਬਾਅਦ ਪੁਲਿਸ ਨੇ ਦੋਵਾਂ ਖਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

Mansa village Dalelwala Wife lover with jointly husband Murder
ਇਸ਼ਕ ਵਿੱਚ ਅੰਨ੍ਹੀ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ

ਜਾਣਕਾਰੀ ਅਨੁਸਾਰ ਸਰਬਜੀਤ ਕੌਰ ਨਾਮ ਦੀ ਇਸ ਮਹਿਲਾ ਨੇ ਆਪਣੇ ਪ੍ਰੇਮੀ ਸੁਖਵਿੰਦਰ ਨਾਲ ਮਿਲ ਕੇ ਪਹਿਲਾਂ ਆਪਣੇ ਪਤੀ ਬਲਵਿੰਦਰਸਿੰਘ ਦਾ ਗਲਾ ਦਬਾ ਕੇ ਹੱਤਿਆ ਕੀਤੀ ਤੇ ਬਾਅਦ ਵਿੱਚ ਉਸਨੂੰ ਪੱਖੇ ਨਾਲ ਲਟਕਾ ਦਿੱਤਾ ਤਾਂ ਜੋ ਇਹ ਸਾਰਾ ਮਾਮਲਾ ਖੁਦਕੁਸ਼ੀ ਦਾ ਲੱਗੇ।

Mansa village Dalelwala Wife lover with jointly husband Murder
ਇਸ਼ਕ ਵਿੱਚ ਅੰਨ੍ਹੀ ਹੋਈ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ

ਦੱਸ ਦੇਈਏ ਕਿ ਦੋਸ਼ੀ ਮਹਿਲਾ ਦੇ ਦੋ ਬੱਚੇ ਹਨ ਤੇ ਉਸਦੇ ਪਿੰਡ ਦੇ ਹੀ ਸੁਖਵਿੰਦਰ ਸਿੰਘ ਨਾਲ ਨਾਜਾਇਜ਼ ਸੰਬੰਧ ਸਨ, ਜਿਸ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

-PTCNews

Related Post