ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ

By  Shanker Badra March 6th 2019 02:28 PM

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ:ਫ਼ਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਤੋਂ 2 ਵਾਰ ਪੁੱਛਗਿੱਛ ਕੀਤੀ ਗਈ ਹੈ।

Mantar Singh Brar Faridkot District Court bail application Canceled ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ

ਇਸ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਹੋਣ ਦੀ ਆਸ਼ੰਕਾ ਦੇ ਚਲਦਿਆਂ ਸ਼ੁੱਕਰਵਾਰ ਨੂੰ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅੰਤਿਮ ਜ਼ਮਾਨਤ ਲਈ ਲਈ ਪਟੀਸ਼ਨ ਦਾਇਰ ਕੀਤੀ ਸੀ।ਜਿਸ 'ਤੇ ਫ਼ੈਸਲਾ ਕਰਦਿਆਂ ਅਦਾਲਤ ਨੇ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

Mantar Singh Brar Faridkot District Court bail application Canceled ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ

ਦੱਸ ਦੇਈਏ ਕਿ ਸੀਨੀਅਰ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੇ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਖ਼ਦਸ਼ਾ ਜਤਾਇਆ ਸੀ ਕਿ ਕੋਟਕਪੂਰਾ ਅਤੇ ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਕਿਸੇ ਮੁਕੱਦਮੇ ਵਿਚ ਗ੍ਰਿਫ਼ਤਾਰ ਕਰ ਸਕਦੀ ਹੈ, ਇਸ ਲਈ ਉਸ ਨੂੰ ਪੇਸ਼ਗੀ ਜ਼ਮਾਨਤ (ਬਲੈਂਕਟ ਬੇਲ) ਦਿੱਤੀ ਜਾਵੇ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਨਤਾਰ ਸਿੰਘ ਬਰਾੜ 9 ਨਵੰਬਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ।

Mantar Singh Brar Faridkot District Court bail application Canceled ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ

ਦੱਸਣਯੋਗ ਹੈ ਕਿ 27 ਫਰਵਰੀ ਨੂੰ ਮਨਤਾਰ ਸਿੰਘ ਬਰਾੜ ਜਾਂਚ ਟੀਮ ਸਾਹਮਣੇ ਪੇਸ਼ ਹੋਏ ਸਨ ਤੇ ਜਾਂਚ ਟੀਮ ਨੇ ਉਸ ਤੋਂ ਕਰੀਬ 10 ਘੰਟੇ ਤੱਕ ਪੁੱਛ-ਪੜਤਾਲ ਕੀਤੀ।ਇਸ ਮਾਮਲੇ ਵਿੱਚ ਬੀਤੇ ਕੱਲ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਫ਼ੈਸਲਾ ਸੁਣਾਇਆ ਹੈ।

-PTCNews

Related Post