Sat, Mar 14, 2026
Whatsapp

ਹਾਈਕੋਰਟ ਦਾ ਵੱਡਾ ਫੈਸਲਾ, ਬਾਹਰੀ ਸੂਬਿਆਂ ਦੀਆਂ ਲਾੜੀਆਂ ਨੂੰ ਇਸ ਸੂਬੇ 'ਚ ਨਹੀਂ ਮਿਲੇਗਾ ਰਾਖਵਾਂਕਰਨ

ਅਦਾਲਤ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਇੱਕ ਫੈਸਲੇ ਦਾ ਹਵਾਲਾ ਦਿੱਤਾ ਹੈ, ਜਿਸ ਤੋਂ ਬਾਅਦ ਮੱਧ ਪ੍ਰਦੇਸ਼ ਵਿੱਚ ਬਾਹਰੀ ਸੂਬਿਆਂ ਦੀਆਂ ਰਾਖਵੇਂਕਰਨ ਨਾਲ ਸਬੰਧਤ ਔਰਤਾਂ ਨੂੰ ਰਾਖਵਾਂਕਰਨ ਨਹੀਂ ਮਿਲੇਗਾ।

Reported by:  PTC News Desk  Edited by:  KRISHAN KUMAR SHARMA -- December 18th 2023 07:46 PM
ਹਾਈਕੋਰਟ ਦਾ ਵੱਡਾ ਫੈਸਲਾ, ਬਾਹਰੀ ਸੂਬਿਆਂ ਦੀਆਂ ਲਾੜੀਆਂ ਨੂੰ ਇਸ ਸੂਬੇ 'ਚ ਨਹੀਂ ਮਿਲੇਗਾ ਰਾਖਵਾਂਕਰਨ

ਹਾਈਕੋਰਟ ਦਾ ਵੱਡਾ ਫੈਸਲਾ, ਬਾਹਰੀ ਸੂਬਿਆਂ ਦੀਆਂ ਲਾੜੀਆਂ ਨੂੰ ਇਸ ਸੂਬੇ 'ਚ ਨਹੀਂ ਮਿਲੇਗਾ ਰਾਖਵਾਂਕਰਨ

ਜਬਲਪੁਰ: ਮੱਧ ਪ੍ਰਦੇਸ਼ ਅੰਦਰ ਸਰਕਾਰੀ ਨੌਕਰੀਆਂ 'ਚ ਬਾਹਰੀ ਸੂਬਿਆਂ ਤੋਂ ਵਿਆਹ ਕੇ ਆਈਆਂ ਲਾੜੀਆਂ ਨੂੰ ਹੁਣ ਰਾਖਵੇਂਕਰਨ ਦਾ ਲਾਭ ਨਹੀਂ ਮਿਲੇਗਾ। ਇਹ ਹੁਕਮ ਜਬਲਪੁਰ ਹਾਈਕੋਰਟ ਨੇ ਇੱਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਫੈਸਲਾ ਦਿੰਦਿਆਂ ਜਾਰੀ ਕੀਤੇ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਇੱਕ ਫੈਸਲੇ ਦਾ ਹਵਾਲਾ ਦਿੱਤਾ ਹੈ, ਜਿਸ ਤੋਂ ਬਾਅਦ ਮੱਧ ਪ੍ਰਦੇਸ਼ ਵਿੱਚ ਬਾਹਰੀ ਸੂਬਿਆਂ ਦੀਆਂ ਰਾਖਵੇਂਕਰਨ ਨਾਲ ਸਬੰਧਤ ਔਰਤਾਂ ਨੂੰ ਰਾਖਵਾਂਕਰਨ ਨਹੀਂ ਮਿਲੇਗਾ।

ਸਰਕਾਰ ਦੇ ਨਿਯਮਾਂ ਨੂੰ ਦਿੱਤੀ ਗਈ ਸੀ ਚੁਣੌਤੀ
ਜਬਲਪੁਰ ਹਾਈ ਕੋਰਟ ਨੇ ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਹ ਅਹਿਮ ਫੈਸਲਾ ਦਿੱਤਾ ਹੈ। ਇਸ ਪਟੀਸ਼ਨ ਵਿੱਚ ਰਾਖਵੇਂ ਵਰਗ ਦੀਆਂ ਔਰਤਾਂ ਨੂੰ ਰਾਖਵੇਂਕਰਨ ਤੋਂ ਵਾਂਝੇ ਰੱਖਣ ਦੇ ਸਰਕਾਰ ਦੇ ਨਿਯਮਾਂ ਨੂੰ ਚੁਣੌਤੀ ਦਿੱਤੀ ਗਈ ਸੀ।


ਸੀਮਾ ਨੂੰ ਨਹੀਂ ਮਿਲਿਆ ਸੀ ਰਾਖਵੇਂਕਰਨ ਦਾ ਲਾਭ
ਰਾਜਸਥਾਨ ਨਿਵਾਸੀ ਸੀਮਾ ਸੋਨੀ ਦਾ ਵਿਆਹ ਮੱਧ ਪ੍ਰਦੇਸ਼ ਦੇ ਨੀਮਚ ਦੇ ਰਹਿਣ ਵਾਲੇ ਨੌਜਵਾਨ ਨਾਲ ਹੋਇਆ ਸੀ। ਜਦੋਂ ਉਸ ਨੇ ਵਿਆਹ ਕਰਵਾ ਕੇ ਇੱਥੇ ਆ ਕੇ ਸਰਕਾਰੀ ਨੌਕਰੀ ਲਈ ਕੋਸ਼ਿਸ਼ ਕੀਤੀ ਤਾਂ ਉਸ ਨੂੰ ਪ੍ਰਾਇਮਰੀ ਅਧਿਆਪਕ ਦੀ ਚੋਣ ਵਿੱਚ ਓਬੀਸੀ ਵਰਗ ਦਾ ਲਾਭ ਨਹੀਂ ਦਿੱਤਾ ਗਿਆ।

ਪਟੀਸ਼ਨਕਰਤਾ ਦੀ ਦਲੀਲ

ਇਸ ਵਿਰੁੱਧ ਸੀਮਾ ਅਦਾਲਤ ਗਈ ਸੀ। ਪਟੀਸ਼ਨ ਵਿੱਚ ਉਨ੍ਹਾਂ ਨੇ ਸੰਵਿਧਾਨਕ ਅਧਿਕਾਰਾਂ ਦਾ ਹਵਾਲਾ ਦਿੱਤਾ ਹੈ। ਇਸ ਵਿਚ ਕਿਹਾ ਗਿਆ ਸੀ ਕਿ ਜਨਮ ਸਥਾਨ ਆਦਿ ਦੇ ਆਧਾਰ 'ਤੇ ਵਿਤਕਰਾ ਨਾ ਕਰਨਾ ਮੌਲਿਕ ਅਧਿਕਾਰ ਹੈ। ਇਸ 'ਤੇ ਸੁਣਵਾਈ ਕਰਦੇ ਹੋਏ ਜਬਲਪੁਰ ਹਾਈ ਕੋਰਟ ਨੇ ਸੁਪਰੀਮ ਕੋਰਟ ਦੇ 5 ਜੱਜਾਂ ਦੇ ਬੈਂਚ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਆਪਣਾ ਫੈਸਲਾ ਸੁਣਾਇਆ ਅਤੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

- PTC NEWS

Top News view more...

Latest News view more...

PTC NETWORK
PTC NETWORK