ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਗਿਆ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ   

By  Shanker Badra June 14th 2021 06:36 PM

ਅੰਮ੍ਰਿਤਸਰ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।

Martyrdom Day of Sri Guru Arjun Dev Ji celebrated by SGPC at Gurdwara Sri Ramsar Sahib ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਗਿਆ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।

Martyrdom Day of Sri Guru Arjun Dev Ji celebrated by SGPC at Gurdwara Sri Ramsar Sahib ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਗਿਆ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਸਮੇਂ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ।

Martyrdom Day of Sri Guru Arjun Dev Ji celebrated by SGPC at Gurdwara Sri Ramsar Sahib ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਗਿਆ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸੁਖਰਾਜ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਮਲਕੀਤ ਸਿੰਘ ਸਮੇਤ ਸੰਗਤਾਂ ਹਾਜ਼ਿਰ ਸਨ।

-PTCNews

Related Post