ਫਿਰ ਵਧਣ ਲੱਗੀ ਕੋਰੋਨਾ ਦੀ ਰਫਤਾਰ : ਦਿੱਲੀ 'ਚ ਮਾਸਕ ਪਾਉਣਾ ਹੋਇਆ ਲਾਜ਼ਮੀ

By  Riya Bawa April 20th 2022 01:45 PM -- Updated: April 20th 2022 02:39 PM

Delhi Coronavirus Cases: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਹੁਣ ਹਰ ਥਾਂ ਮਾਸਕ ਪਾਉਣਾ ਵੀ ਫਿਰ ਤੋਂ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਵਿਚਾਲੇਅੱਜ ਦਿੱਲੀ ਸਰਕਾਰ ਨੇ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਹੈ। ਦਿੱਲੀ ਆਫਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਬੁੱਧਵਾਰ ਨੂੰ ਆਪਣੀ ਬੈਠਕ 'ਚ ਇਹ ਫੈਸਲਾ ਲਿਆ।

 Masks mandatory in Delhi again, Rs 500 fine for person

ਉਨ੍ਹਾਂ ਕਿਹਾ ਕਿ ਮਾਸਕ ਨਾ ਪਹਿਨਣ 'ਤੇ 500 ਰੁਪਏ ਦਾ ਚਲਾਨ ਕੱਟਿਆ ਜਾਵੇਗਾ। ਮੀਟਿੰਗ ਵਿੱਚ ਸਕੂਲ ਬੰਦ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ। DDMA ਦੇ ਅਨੁਸਾਰ, ਇਹ ਫੈਸਲਾ ਕੋਵਿਡ-19 ਦੇ ਨਵੇਂ ਰੂਪ B. 1.10, B.1.12 ਦੇ ਸ਼ੁਰੂਆਤੀ ਸੰਕੇਤਾਂ ਤੋਂ ਬਾਅਦ ਲਿਆ ਗਿਆ ਹੈ।

Haryana makes masks mandatory in 4 NCR districts as Covid cases rise

ਅਧਿਕਾਰੀਆਂ ਨੇ ਦੱਸਿਆ ਕਿ ਡੀਡੀਐਮਏ ਨੇ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਸਕੂਲ ਬੰਦ ਨਹੀਂ ਕੀਤੇ ਜਾਣਗੇ ਪਰ ਇੱਕ ਨਵੀਂ ਏਓਪੀ ​​(ਸਟੈਂਡਰਡ ਓਪਰੇਟਿੰਗ ਸਿਸਟਮ) ਤਹਿਤ ਕੰਮ ਕਰਨਗੇ। ਇਸ ਤੋਂ ਬਾਅਦ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੀਟਿੰਗ ਵਿੱਚ ਸਮਾਜਿਕ ਦੂਰੀ ਅਤੇ ਹਸਪਤਾਲ ਦੀਆਂ ਤਿਆਰੀਆਂ 'ਤੇ ਵੀ ਚਰਚਾ ਕੀਤੀ ਗਈ। ਇਸੇ ਤਰ੍ਹਾਂ ਬਾਜ਼ਾਰਾਂ ਵਿੱਚ ਵੱਧ ਰਹੀ ਭੀੜ ਨੂੰ ਕਾਬੂ ਕਰਨ ਲਈ ਵੀ ਕੁਝ ਕਦਮ ਚੁੱਕੇ ਜਾ ਸਕਦੇ ਹਨ।

mask

ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਜਲਦੀ ਹੀ ਮਾਸਕ ਨੂੰ ਲਾਜ਼ਮੀ ਬਣਾਉਣ ਲਈ ਅਧਿਕਾਰਤ ਆਦੇਸ਼ ਜਾਰੀ ਕਰੇਗੀ। ਮੀਟਿੰਗ ਵਿੱਚ ਮੌਜੂਦ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਅਧਿਕਾਰੀਆਂ ਨੂੰ ਸਮਾਜਿਕ ਇਕੱਠਾਂ ਦੇ ਪ੍ਰੋਗਰਾਮਾਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਹਾਲਾਤ 'ਤੇ ਨਜ਼ਰ ਰੱਖ ਰਹੇ ਹਨ।

-PTC News

Related Post