ਅੰਮ੍ਰਿਤਸਰ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਸਮਾਨ ਸੜ ਕੇ ਸੁਆਹ

By  Shanker Badra May 22nd 2020 01:04 PM -- Updated: May 22nd 2020 01:05 PM

ਅੰਮ੍ਰਿਤਸਰ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਸਮਾਨ ਸੜ ਕੇ ਸੁਆਹ:ਅੰਮ੍ਰਿਤਸਰ : ਅੰਮ੍ਰਿਤਸਰ 'ਚ ਸਥਿਤ ਰਾਧਾ-ਕ੍ਰਿਸ਼ਨ ਕੱਪੜਾ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਹੈ। ਇਸ ਦੌਰਾਨ ਤੇਜ਼ ਹਵਾ ਕਾਰਨ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।

ਇਸ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਹੈ। ਓਥੇ ਤੇਜ਼ ਹਵਾ ਕਾਰਨ ਅੱਗ ਸਾਰੇ ਪਾਸੇ ਫੈਲ ਗਈ, ਜਿਸ ਕਾਰਨ ਫੈਕਟਰੀ ਦੀ ਕੰਧ ਤੋੜ ਕੇ ਅੱਗ 'ਤੇ ਕਾਬੂ ਪਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਇਸ ਫੈਕਟਰੀ 'ਚ ਕਾਟਨ ਅਤੇ ਨਾਇਲੌਨ ਦਾ ਕੱਪੜਾ ਸੀ।ਜਿਸ ਕਾਰਨ ਕਰੋੜਾ ਦਾ ਨੁਕਸਾਨ ਹੋ ਗਿਆ। ਫ਼ਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-PTCNews

Related Post