ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ 'ਚ ਲੱਗੀ ਅੱਗ, ਰਿਕਾਰਡ ਸੜ ਕੇ ਹੋਇਆ ਸੁਆਹ

By  Shanker Badra May 27th 2020 12:40 PM

ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ 'ਚ ਲੱਗੀ ਅੱਗ, ਰਿਕਾਰਡ ਸੜ ਕੇ ਹੋਇਆ ਸੁਆਹ:ਮੁਕੇਰੀਆਂ : ਮੁਕੇਰੀਆਂ ਵਿਖੇ ਅੱਜ ਸਵੇਰੇ 4.30 ਵਜੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ 'ਚ ਅਚਾਨਕ ਅੱਗ ਲੱਗ ਗਈ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਸਾਰਾ ਰਿਕਾਰਡ ਸੜ ਕੇ ਸੁਆਹ ਹੋ ਗਿਆ ਹੈ।

ਜਿਸ ਉਪਰੰਤ ਫਾਇਰ ਬ੍ਰਿਗੇਡ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ। ਇਹ ਅੱਗ ਬਹੁਤ ਹੀ ਭਿਆਨਕ ਸੀ ਤੇ ਇਸ ਨੂੰ ਕਾਬੂ ਪਾਉਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੱਸਣਯੋਗ ਹੈ ਕਿ 3 ਮਹੀਨੇ ਪਹਿਲਾ ਵੀ ਇਸ ਦਫ਼ਤਰ 'ਚ ਅੱਗ ਲੱਗੀ ਸੀ ਪਰ ਉਸ ਸਮੇਂ ਬਚਾਅ ਹੋ ਗਿਆ ਸੀ।

ਮੁਕੇਰੀਆਂ ਪੁਲਿਸ ਦੇ SHO ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਉਹ ਆਪਣੀ ਟੀਮ ਸਮੇਤ ਮੌਕੇ 'ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

-PTCNews

Related Post