ਸਰੀਰਕ ਸਿੱਖਿਆ ਦਾ ਮਾਸਟਰ ਤੇ ਇਕ ਹੋਰ ਹੈਰੋਇਨ ਸਮੇਤ ਕਾਬੂ

By  Ravinder Singh October 5th 2022 04:30 PM

ਬਠਿੰਡਾ : ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਚ ਹਲਕੇ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ 'ਚ ਬੀਤੇ ਦਿਨੀਂ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ ਉਥੇ ਹੀ ਅੱਜ ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਇਕ ਸਾਥੀ ਸਮੇਤ ਬੁਲਟ ਮੋਟਰਸਾਈਕਲ ਉਤੇ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਬੱਚਿਆਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਵਾਲੇ ਅਧਿਆਪਕ ਤੋਂ ਹੈਰੋਇਨ ਬਰਾਮਦ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਰੀਰਕ ਸਿੱਖਿਆ ਦਾ ਮਾਸਟਰ ਤੇ ਇਕ ਹੋਰ ਹੈਰੋਇਨ ਸਮੇਤ ਕਾਬੂਤਲਵੰਡੀ ਸਾਬੋ ਪੁਲਿਸ ਦੀ ਹਿਰਾਸਤ 'ਚ ਆਪਣਾ ਮੂੰਹ ਛੁਪਾ ਰਹੇ ਇਹ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਨੇ ਨਾਕਾਬੰਦੀ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਪਰ ਇਸ ਮਾਮਲੇ ਦਾ ਹੈਰਾਨੀ ਵਾਲਾ ਪਹਿਲੂ ਇਹ ਹੈ ਕਿ ਦੋਵੇਂ ਕਥਿਤ ਮੁਲਜ਼ਮਾਂ ਵਿਚ ਇਕ ਕਥਿਤ ਮੁਲਜ਼ਮ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲੱਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸਰੀਰਕ ਸਿੱਖਿਆ ਅਧਿਆਪਕ (DP) ਦੀ ਨੌਕਰੀ ਕਰਦਾ ਹੈ। ਇਹ ਵੀ ਪੜ੍ਹੋ : ਪੁਲਿਸ ਤਫਤੀਸ਼ 'ਚ ਵੱਡਾ ਖ਼ੁਲਾਸਾ, ਜੇਲ੍ਹ 'ਚ ਬੰਦ ਕੈਦੀ ਚਲਾ ਰਿਹਾ ਸੀ ਸਮੱਗਲਿੰਗ ਮਾਡਿਊਲ ਪੁਲਿਸ ਨੇ ਇਨ੍ਹਾਂ ਨੂੰ ਉਦੋਂ ਕਾਬੂ ਕੀਤਾ ਜਦੋਂ ਇਹ ਦੋਵੇਂ ਆਪਣੇ ਬੁਲਟ ਮੋਟਰਸਾਈਕਲ ਉਤੇ ਤਲਵੰਡੀ ਸਾਬੋ ਆ ਰਹੇ ਸਨ। ਵੱਖ-ਵੱਖ ਨਾਕਾਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ਉਤੇ ਇਨ੍ਹਾਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚਿਆਂ ਦੇ ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। -PTC News  

Related Post