ਅੰਮ੍ਰਿਤਸਰ ਜ਼ਿਲ੍ਹੇ ਦੇ ਮੈਡੀਕਲ ਕਾਲਜ ਦੇ 20 ਵਿਦਿਆਰਥੀ ਆਏ ਕੋਰੋਨਾ ਪਾਜ਼ੀਟਿਵ , ਮਚੀ ਹਲਚਲ

By  Shanker Badra March 17th 2021 02:06 PM

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿਕਨਿਕ ਮਨਾ ਕੇ ਵਾਪਸ ਆਏ ਕਾਲਜ ਦੇ 20 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਹੈ। ਇਹ ਵਿਦਿਆਰਥੀ ਐੱਮ.ਬੀ.ਬੀ.ਐੱਸਦੀ ਪੜ੍ਹਾਈ ਕਰ ਰਹੇ ਹਨ। ਇਹ ਖ਼ਬਰ ਮਿਲਦੇ ਹੀ ਮੈਡੀਕਲ ਕਾਲਜ ਪ੍ਰਬੰਧਨ 'ਚ ਹਲਚਲ ਮਚ ਗਈ ਹੈ।

ਪੜ੍ਹੋ ਹੋਰ ਖ਼ਬਰਾਂ : ਨੈਸ਼ਨਲ ਹਾਈਵੇ 'ਤੇ ਹੁਣ ਹੋਰ ਮਹਿੰਗਾ ਹੋ ਜਾਵੇਗਾ ਸਫ਼ਰ ,1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਟੋਲ ਰੇਟ

Medical college 20 students test positive for COVID-19 in Amritsar   ਅੰਮ੍ਰਿਤਸਰ ਜ਼ਿਲ੍ਹੇ ਦੇ ਮੈਡੀਕਲ ਕਾਲਜ ਦੇ 20 ਵਿਦਿਆਰਥੀ ਆਏ ਕੋਰੋਨਾ ਪਾਜ਼ੀਟਿਵ , ਮਚੀ ਹਲਚਲ

ਮਿਲੀ ਜਾਣਕਾਰੀ ਅਨੁਸਾਰ ਕਾਲਜ ’ਚ ਪੜ੍ਹਨ ਵਾਲੇ ਐੱਮ.ਬੀ.ਬੀ.ਐੱਸ ਭਾਗ-2 ਦੇ 20 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ। ਕੋਰੋਨਾ ਪਾਜ਼ੀਟਿਵ ਆਏ ਵਿਦਿਆਰਥੀ ਪਿਛਲੇ ਦਿਨੀਂ ਕਾਲਜ ਪ੍ਰਸ਼ਾਸਨ ਦੀ ਇਜ਼ਾਜਤ ਤੋਂ ਬਿਨ੍ਹਾਂ ਰਾਜਸਥਾਨ ਦੇ ਵਿੱਚ ਪਿਕਨਿਕ ਮਨਾ ਕੇ ਆਏ ਸਨ।

Medical college 20 students test positive for COVID-19 in Amritsar   ਅੰਮ੍ਰਿਤਸਰ ਜ਼ਿਲ੍ਹੇ ਦੇ ਮੈਡੀਕਲ ਕਾਲਜ ਦੇ 20 ਵਿਦਿਆਰਥੀ ਆਏ ਕੋਰੋਨਾ ਪਾਜ਼ੀਟਿਵ , ਮਚੀ ਹਲਚਲ

ਕਾਲਜ ਪ੍ਰਬੰਧਨ ਨੇ ਐੱਮਬੀਬੀਐੱਸ ਦੂਜੇ ਸਾਲ ਦੀਆਂ ਕਲਾਸਾਂ ਸਸਪੈਂਡ ਕਰ ਦਿੱਤੀਆਂ ਗਈਆਂ ਹਨ। ਇਹ ਵਿਦਿਆਰਥੀ ਰਾਜਸਥਾਨ ਘੁੰਮਣ ਗਏ ਸੀ। ਕੁਝ ਦਿਨ ਪਹਿਲਾਂ ਉੱਥੋ ਪਿਕਨਿਕ ਮਨਾ ਕੇ ਵਾਪਸ ਆਏ ਸੀ। ਕਾਲਜ ਪ੍ਰਸ਼ਾਸਨ ਨੇ ਉਨ੍ਹਾਂ ਨੇ ਪਿਕਨਿਕ 'ਤੇ ਜਾਣ ਤੋਂ ਰੋਕਿਆ ਸੀ ਪਰ ਉਹ ਨਹੀਂ ਮੰਨੇ। ਮੈਡੀਕਲ ਵਿਦਿਆਰਥੀਆਂ ਦੇ ਪਾਜ਼ੀਟਿਵ ਆਉਣ ਮਗਰੋਂ ਹੋਰ ਵਿਦਿਆਰਥੀ ਵੀ ਸਹਿਮੇ ਹੋਏ ਹਨ।

Medical college 20 students test positive for COVID-19 in Amritsar   ਅੰਮ੍ਰਿਤਸਰ ਜ਼ਿਲ੍ਹੇ ਦੇ ਮੈਡੀਕਲ ਕਾਲਜ ਦੇ 20 ਵਿਦਿਆਰਥੀ ਆਏ ਕੋਰੋਨਾ ਪਾਜ਼ੀਟਿਵ , ਮਚੀ ਹਲਚਲ

ਇਸ ਘਟਨਾ ਦਾ ਪਤਾ ਲੱਗਦੇ ਹੀ ਕਾਲਜ ਪ੍ਰਸ਼ਾਸਨ ਨੇ ਇਸ ਮਾਮਲੇ ਨੂੰ ਗੰਭੀਰਤਾ ’ਚ ਲੈਂਦੇ ਹੋਏ ਉਕਤ ਵਿਦਿਆਰਤੀਆਂ ਨੂੰ ਕਾਲਜ ’ਚ ਦਾਖ਼ਲ ਹੋਣ ’ਤੇ ਪਾਬੰਧੀ ਲੱਗਾ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਖ਼ਿਲਾਫ਼ ਨੋਟਿਜ ਜਾਰੀ ਕਰਕੇ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਕਤ ਵਿਦਿਆਰਥੀ ਜਿਹੜੀਆਂ ਵੀ ਕਲਾਸਾਂ ਦੇ ਸਨ, ਉਨ੍ਹਾਂ ਨੂੰ ਵੱਖ ਕਰ ਦਿੱਤਾ ਗਿਆ ਹੈ ਤਾਂਕਿ ਹੋਰਾਂ ਵਿਦਿਆਰਥੀਆਂ ਦਾ ਧਿਆਨ ਰੱਖਿਆ ਜਾ ਸਕੇ।

-PTCNews

Related Post