ਮੀਰੀ-ਪੀਰੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਕਰਵਾਏ ਗਤਕਾ ਮੁਕਾਬਲੇ

By  Joshi July 22nd 2018 06:28 PM

ਮੀਰੀ-ਪੀਰੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਕਰਵਾਏ ਗਤਕਾ ਮੁਕਾਬਲੇ

ਪ੍ਰਦਰਸ਼ਨੀ ’ਚ ਬਾਬਾ ਬਿਧੀ ਚੰਦ ਗਤਕਾ ਅਖਾੜਾ ਤੇ ਫਾਈਟ ’ਚ ਰਣਜੀਤ ਗਤਕਾ ਅਖਾੜਾ ਰਹੇ ਜੇਤੂ

meeri peeri diwas gatka competitionਅੰਮ੍ਰਿਤਸਰ, 22 ਜੁਲਾਈ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਿਕ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤਕਾ ਮੁਕਾਬਲਿਆਂ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ, ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਬਟਾਲਾ, ਜੈਤੇਗੰ ਗਤਕਾ ਅਖਾੜਾ ਅੰਮ੍ਰਿਤਸਰ, ਬਾਬਾ ਬਘੇਲ ਸਿੰਘ ਗਤਕਾ ਅਖਾੜਾ ਅੰਮ੍ਰਿਤਸਰ, ਕਲਗੀਧਰ ਗਤਕਾ ਅਖਾੜਾ ਨਾਰੰਗਵਾਲ, ਸਿੱਖ ਮਾਰਸ਼ਲ ਆਰਟ ਗਤਕਾ ਅਖਾੜਾ ਵੱਲ੍ਹਾ ਅੰਮ੍ਰਿਤਸਰ, ਮੀਰੀ ਪੀਰੀ ਗਤਕਾ ਅਖਾੜਾ ਸੁਲਤਾਨਪੁਰ ਲੋਧੀ, ਪੰਥ ਖ਼ਾਲਸਾ ਸ਼ਸਤਰ ਵਿੱਦਿਆ ਗਤਕਾ ਅਖਾੜਾ ਛੇਹਰਟਾ, ਸ਼ਮਸ਼ੀਰ ਖ਼ਾਲਸਾ ਗਤਕਾ ਅਖਾੜਾ ਅੰਮ੍ਰਿਤਸਰ, ਦਲ ਬਾਬਾ ਬਿਧੀ ਚੰਦ ਅਜੀਤ ਗਤਕਾ ਅਖਾੜਾ ਅੰਮ੍ਰਿਤਸਰ, ਰਣਜੀਤ ਗਤਕਾ ਅਖਾੜਾ ਬੁੱਢਾ ਦਲ ਲੁਧਿਆਣਾ ਅਤੇ ਅਜੀਤ ਗਤਕਾ ਅਖਾੜਾ ਦਲ ਬਾਬਾ ਬਿਧੀ ਚੰਦ ਅੰਮ੍ਰਿਤਸਰ ਦੀਆਂ ਗਤਕਾ ਟੀਮਾਂ ਨੇ ਸਿੱਖ ਸ਼ਸਤਰ ਕਲਾ ਦੇ ਬਾਖੂਬੀ ਜੌਹਰ ਦਿਖਾਏ। ਇਸ ਮੌਕੇ ਗਤਕਾ ਪ੍ਰਦਰਸ਼ਨੀ ਦੇ ਨਾਲ-ਨਾਲ ਫਾਈਟ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੱਖਾਂ ਦੀ ਰਵਾਇਤੀ ਸ਼ਸਤਰ ਕਲਾ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਰਦੇਸ਼ਾਂ ਤਹਿਤ ਵੱਖ-ਵੱਖ ਥਾਵਾਂ ’ਤੇ ਗਤਕੇ ਮੁਕਾਬਲੇ ਕਰਵਾਉਣ ਦੇ ਨਾਲ-ਨਾਲ ਸਕੂਲਾਂ ਅੰਦਰ ਵੀ ਸਿੱਖ ਬੱਚਿਆਂ ਗਤਕਾ ਸਿਖਲਾਈ ਨਾਲ ਜੋੜਿਆ ਜਾ ਰਿਹਾ ਹੈ।

meeri peeri diwas gatka competitionਗਤਕਾ ਦੇ ਪ੍ਰਦਰਸ਼ਨੀ ਮੁਕਾਬਲਿਆਂ ਵਿਚ ਬਾਬਾ ਬਿਧੀ ਚੰਦ ਗਤਕਾ ਅਖਾੜਾ ਅੰਮ੍ਰਿਤਸਰ ਨੇ ਪਹਿਲਾ, ਕਲਗੀਧਰ ਗਤਕਾ ਅਖਾੜਾ ਨਾਰੰਗਵਾਲ ਨੇ ਦੂਸਰਾ ਅਤੇ ਮੀਰੀ ਪੀਰੀ ਗਤਕਾ ਅਖਾੜਾ ਸੁਲਤਾਨਪੁਰ ਲੋਧੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਫਾਈਟ ਮੁਕਾਬਲਿਆਂ ਵਿਚ ਰਣਜੀਤ ਗਤਕਾ ਅਖਾੜਾ ਬੁੱਢਾ ਦਲ ਲੁਧਿਆਣਾ ਨੇ ਪਹਿਲਾ, ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਬਟਾਲਾ ਨੇ ਦੂਸਰਾ ਅਤੇ ਬਾਬਾ ਬਿਧੀ ਚੰਦ ਅਜੀਤ ਗਤਕਾ ਅਖਾੜਾ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਗਤਕਾ ਮੁਕਾਬਲਿਆਂ ਦੌਰਾਨ ਅਵੱਲ ਆਈਆਂ ਟੀਮਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।

meeri peeri diwas gatka competitionਇਸ ਮੌਕੇ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਤੋਂ ਇਲਾਵਾ ਮੀਤ ਸਕੱਤਰ ਸ. ਭੁਪਿੰਦਰ ਸਿੰਘ ਝਬਾਲ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਦੇ ਮੈਨੇਜਰ ਸ. ਜਗੀਰ ਸਿੰਘ, ਗਤਕਾ ਕੋਚ ਸ. ਸੁਪ੍ਰੀਤ ਸਿੰਘ, ਭਾਈ ਸੁਖਜੀਤ ਸਿੰਘ ਘਨੱ੍ਹਈਆ ਬੁੱਢਾ ਦਲ, ਸ. ਹਰਦੀਪ ਸਿੰਘ ਹੈੱਡ ਗ੍ਰੰਥੀ, ਸ. ਮਲਿਕ ਸਿੰਘ, ਸ. ਹਰਜੀਤ ਸਿੰਘ, ਸ. ਬਲਦੇਵ ਸਿੰਘ ਆਦਿ ਹਾਜ਼ਰ ਸਨ।

—PTC News

Related Post