ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੀ ਰਿਲੀਜ਼ 'ਤੇ ਰੋਕ ਦੀ ਮੰਗ

By  Joshi April 11th 2018 03:48 PM

ਅੰਮ੍ਰਿਤਸਰ : ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਰਿਲੀਜ਼ ਹੋਣ ਤੋਂ ਰੋਕਣ ਲਈ ਹਰ ਜਤਨ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਦੇ ਸਰਪ੍ਰਸਤ ਗਿਆਨੀ ਗੁਰਮੇਜ ਸਿੰਘ ਸਹੂਰਾ ਤੇ ਪ੍ਰਧਾਨ ਗਿਆਨੀ ਲਖਵਿੰਦਰ ਸਿੰਘ ਸੋਹਲ ਨੇ ਢਾਡੀ ਸਭਾ ਦੀ ਮੀਟਿੰਗ ਦੌਰਾਨ ਕੀਤਾ। ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਦੀ ਜਰੂਰੀ ਇਕੱਤਰਤਾ ਸਭਾ ਦੇ ਸਰਪ੍ਰਸਤ ਗਿਆਨੀ ਗੁਰਮੇਜ ਸਿੰਘ ਸਹੂਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਵਿਰੋਧ ਵਿਚ ਮਤਾ ਪਾਸ ਕੀਤਾ ਗਿਆ। ਗਿਆਨੀ ਗੁਰਮੇਜ ਸਿੰਘ ਸਹੂਰਾ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਅਨੁਸਾਰ ਕੋਈ ਵੀ ਵਿਅਕਤੀ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਰੋਲ ਨਹੀਂ ਕਰ ਸਕਦਾ ਪਰ ਇਸ ਫਿਲਮ ਵਿਚ ਅਜਿਹਾ ਕੀਤਾ ਗਿਆ ਹੈ ਜੋ ਸਿੱਖ ਸਿਧਾਂਤਾਂ ਨੂੰ ਸੱਟ ਮਾਰਦਾ ਹੈ। ਉਨ੍ਹਾਂ ਕਿਹਾ ਕਿ ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਆਹਤ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਇਸ ਫਿਲਮ ਦੀ ਰਲੀਜ਼ ਤੇ ਰੋਕ ਲਗਣੀ ਚਾਹੀਦੀ ਹੈ। —PTC News

Related Post