ਦਿੱਲੀ ਵਿਧਾਨ ਸਭਾ ’ਚ ਅਰਵਿੰਦ ਕੇਜਰੀਵਾਲ ਤੇ ਕਿਸਾਨ ਆਗੂਆਂ ਦੀ ਅਹਿਮ ਮੀਟਿੰਗ

By  Jagroop Kaur February 21st 2021 04:27 PM -- Updated: February 21st 2021 05:01 PM

ਖੇਤੀ ਕਾਨੂੰਨਾਂ ਨੂੰ ਲੈਕੇ ਜਿਥੇ ਦੇਸ਼ ਭਰ ਵਿਚ ਸੰਘਰਸ਼ ਹੈ ਉਥੇ ਹੀ ਸਿਆਸੀ ਪਾਰਟੀਆਂ ਦਾ ਸਮਰਥ ਵੀ ਇਸ ਅੰਦੋਲਨ ਨੂੰ ਭਰਪੂਰ ਮਿਲ ਰਿਹਾ ਹੈ ਅਜਿਹੇ 'ਚ ਦਿੱਲੀ ਦੇ ਬਰਡਰਾਂ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਦਾ ਦਰਦ ਸਮਝਦੇ ਹੋਏ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਕਿਸਾਨੀ ਹੱਕ 'ਚ ਆਵਾਜ਼ ਚੁੱਕਦੇ ਆ ਰਹੇ ਹਨ। ਪੜ੍ਹੋ ਹੋਰ ਖ਼ਬਰਾਂ : ਲਗਾਤਾਰ 12ਵੇਂ ਵੀ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਰਿਕਾਰਡ ਵਾਧਾ ਉੱਥੇ ਹੀ ਇਸ ਕਾਨੂੰਨ ਦੀਆਂ ਖ਼ਾਮੀਆਂ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਐਤਵਾਰ ਨੂੰ ਕਿਸਾਨ ਆਗੂਆਂ ਨੂੰ ਮੁਲਾਕਾਤ ਲਈ ਬੁਲਾਇਆ ਹੈ। ਦੁਪਹਿਰ ਦੇ ਭੋਜਨ ਮਗਰੋਂ ਕਿਸਾਨਾਂ ਨਾਲ ਚਰਚਾ ਸ਼ੁਰੂ ਹੋ ਗਈ ਹੈ। ਦਿੱਲੀ ਵਿਧਾਨ ਸਭਾ ਕੰਪਲੈਕਸ ’ਚ ਇਹ ਬੈਠਕ ਹੋ ਰਹੀ ਹੈ। ਇਸ ਬੈਠਕ ਵਿਚ ਉੱਤਰ ਪ੍ਰਦੇਸ਼ ਦੇ ਵੱਡੇ ਕਿਸਾਨ ਨੇਤਾ ਸ਼ਾਮਲ ਹਨ। Image result for kejriwal punjab farmer ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੀਆਂ MC ਚੋਣਾਂ ‘ਚ ਭਾਜਪਾ ਨੂੰ ਪੰਜਾਬੀਆਂ ਨੇ ਭਾਂਡੇ ਵਾਂਗ ਮਾਂਜ ਕੇ ਰੱਖਤਾ : ਰੁਲਦੂ ਸਿੰਘ ਮਾਨਸਾ ਇਸ ਬੈਠਕ ਵਿਚ ਕੇਜਰੀਵਾਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਡੇ ਨੇਤਾ ਵੀ ਸ਼ਾਮਲ ਹਨ। ਮੁੱਖ ਮੰਤਰੀ ਇਸ ਬੈਠਕ ’ਚ ਖੇਤੀ ਕਾਨੂੰਨਾਂ ਦੀ ਖ਼ਾਮੀਆਂ ਨੂੰ ਲੈ ਕੇ ਕਿਸਾਨ ਆਗੂਆਂ ਦੀ ਗੱਲ ਸੁਣ ਰਹੇ ਹਨ ਅਤੇ ਉਸ ’ਤੇ ਅੱਗੇ ਦੀ ਰਣਨੀਤੀ ਨੂੰ ਲੈ ਕੇ ਚਰਚਾ ਕਰ ਰਹੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਸ਼ੁਰੂਆਤ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।Image result for kejriwal punjab farmer

ਕੇਜਰੀਵਾਲ ਕਈ ਵਾਰ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਕਰ ਚੁੱਕੇ ਹਨ। ਦਿੱਲੀ ਸਰਕਾਰ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਪਹਿਲੇ ਦਿਨ ਤੋਂ ਹੀ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਨੂੰ ਹਰ ਸੰਭਵ ਮਦਦ ਵੀ ਮੁਹੱਈਆ ਕਰਵਾ ਰਹੀ ਹੈ।
Ruldu Singh Mansa Said in Chandigarh Mahapanchayat । Kisan Andolan ਉਨ੍ਹਾਂ ਕਿਹਾ ਕਿ ਇਹ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ ਹਨ । ਇਨ੍ਹਾਂ ਕਾਨੂੰਨਾਂ ਨਾਲ ਕਿਸਾਨੀ ਕੁਝ ਪੂੰਜੀਪਤੀਆਂ ਦੇ ਹੱਥ 'ਚ ਚਲੀ ਜਾਵੇਗੀ ਅਤੇ ਸਾਡਾ ਕਿਸਾਨ ਆਪਣੇ ਖੇਤ ਵਿਚ ਮਜ਼ਦੂਰ ਬਣਨ ਲਈ ਬੇਵੱਸ ਹੋ ਜਾਵੇਗਾ । ਉਨ੍ਹਾਂ ਕੇਂਦਰ ਸਰਕਾਰ ਤੋਂ ਦੁਬਾਰਾ ਮੰਗ ਕੀਤੀ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਕਿਸਾਨ ਆਗੂਆਂ ਨਾਲ ਕੇਜਰੀਵਾਲ ਦੀ ਚਰਚਾ ਆਉਣ ਵਾਲੀ 28 ਫਰਵਰੀ ਨੂੰ ਮੇਰਠ ’ਚ ਹੋਣ ਵਾਲੀ ਕਿਸਾਨ ਪੰਚਾਇਤ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਕੇਜਰੀਵਾਲ 28 ਫਰਵਰੀ ਨੂੰ ਮੇਰਠ ’ਚ ਹੋਣ ਵਾਲੀ ਕਿਸਾਨ ਪੰਚਾਇਤ ਨੂੰ ਸੰਬੋਧਨ ਕਰਨਗੇ। ਇਹ ਵੀ ਵਜ੍ਹਾ ਹੈ ਕਿ ਉਸ ਪੰਚਾਇਤ ਤੋਂ ਪਹਿਲਾਂ ਉਹ ਕਿਸਾਨਾਂ ਦੀਆਂ ਸਮੱਸਿਆ ਨੂੰ ਉਨ੍ਹਾਂ ਤੋਂ ਸਮਝਣਾ ਚਾਹੁੰਦੇ ਹਨ ।

Related Post