Thu, Mar 12, 2026
Whatsapp

ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨਾਂ ’ਚ ਇਨ੍ਹਾਂ ਸੂਬਿਆਂ ’ਚ ਮੀਂਹ ਪੈਣ ਦੀ ਦਿੱਤੀ ਚਿਤਾਵਨੀ

ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਤਿੰਨ ਦਿਨਾਂ ’ਚ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਕਾਰਨ ਹਲਕੀ ਬਾਰਿਸ਼ ਹੋਵੇਗੀ। ਇਸ ਨਾਲ ਆਉਣ ਵਾਲੇ ਦਿਨਾਂ ਵਿਚ ਗਰਮੀ ਉਤੇ ਕੋਈ ਅਸਰ ਨਹੀਂ ਪਵੇਗਾ।

Reported by:  PTC News Desk  Edited by:  Aarti -- February 19th 2023 05:23 PM
ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨਾਂ ’ਚ ਇਨ੍ਹਾਂ ਸੂਬਿਆਂ ’ਚ ਮੀਂਹ ਪੈਣ ਦੀ ਦਿੱਤੀ ਚਿਤਾਵਨੀ

ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨਾਂ ’ਚ ਇਨ੍ਹਾਂ ਸੂਬਿਆਂ ’ਚ ਮੀਂਹ ਪੈਣ ਦੀ ਦਿੱਤੀ ਚਿਤਾਵਨੀ

Weather Update: ਇੱਕ ਪਾਸੇ ਜਿੱਥੇ ਪਹਾੜੀ ਇਲਾਕਿਆਂ ਚ ਬਰਫਬਾਰੀ ਅਤੇ ਮੀਂਹ ਦਾ ਸਿਲਸਿਲਾ ਜਾਰੀ ਹੈ ਉੱਥੇ ਹੀ ਦੂਜੇ ਪਾਸੇ ਮੈਦਾਨੀ ਇਲਾਕਿਆਂ ’ਚ ਤਾਪਮਾਨ ’ਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਜਿਸ ਕਾਰਨ ਫਰਵਰੀ ਦੇ ਮਹੀਨੇ ’ਚ ਹੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਹਾਲਾਂਕਿ ਪੰਜਾਬ ’ਚ ਸਵੇਰ ਦੇ ਸਮੇਂ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਤਿੰਨ ਦਿਨਾਂ ’ਚ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਕਾਰਨ ਹਲਕੀ ਬਾਰਿਸ਼ ਹੋਵੇਗੀ। ਇਸ ਨਾਲ ਆਉਣ ਵਾਲੇ ਦਿਨਾਂ ਵਿਚ ਗਰਮੀ ਉਤੇ ਕੋਈ ਅਸਰ ਨਹੀਂ ਪਵੇਗਾ। ਮੌਸਮ ਵਿਗਿਆਨੀਆਂ ਅਨੁਸਾਰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਸਿੱਕਮ 'ਚ ਆਉਣ ਵਾਲੇ ਤਿੰਨ ਦਿਨਾਂ ਤੱਕ ਹਲਕਾ ਮੀਂਹ ਪੈ ਸਕਦਾ ਹੈ। 


ਪਿਛਲੇ ਕੁਝ ਸਾਲਾਂ ਤੋਂ ਠੰਢ ਦਾ ਸੀਜ਼ਨ ਛੋਟਾ ਹੁੰਦਾ ਜਾ ਰਿਹਾ ਹੈ। ਪਹਿਲਾਂ ਹੋਲੀ ਦੇ ਤਿਉਹਾਰ ਮੌਕੇ ਠੰਢ ਦਾ ਅਹਿਸਾਸ ਹੁੰਦਾ ਸੀ ਪਰ ਇਸ ਵਾਰ ਹੋਲੀ ਉਤੇ ਗਰਮੀ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਫਰਵਰੀ ਦਾ ਔਸਤ ਵੱਧ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ ਅਤੇ ਮਾਰਚ ਦਾ 29.6 ਡਿਗਰੀ ਸੈਲਸੀਅਸ ਹੈ ਪਰ ਇਸ ਵਾਰ ਫਰਵਰੀ ਦੇ ਤੀਜੇ ਹਫ਼ਤੇ ਹੀ ਇਹ 29 ਡਿਗਰੀ ਨੂੰ ਪਾਰ ਕਰ ਗਿਆ ਹੈ। 28 ਫਰਵਰੀ ਤੱਕ ਇਹ 32 ਡਿਗਰੀ ਸੈਲਸੀਅਸ ਨੂੰ ਛੂਹ ਜਾਵੇਗਾ।

- PTC NEWS

Top News view more...

Latest News view more...

PTC NETWORK
PTC NETWORK