#MeToo ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਇਆ ਇਹ ਬਿਆਨ

By  Shanker Badra October 24th 2018 11:08 PM

#MeToo ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਇਆ ਇਹ ਬਿਆਨ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਇੱਕ ਮੰਤਰੀ ਵੱਲੋਂ ਮਹਿਲਾ ਸਰਕਾਰੀ ਅਫ਼ਸਰ ਨੂੰ ਅਸ਼ਲੀਲ ਮੈਸੇਜ਼ ਭੇਜਣ ਸਬੰਧੀ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਚੁੱਕਾ ਹੈ ਅਤੇ ਉਨਾਂ ਦੀ ਜਾਣਕਾਰੀ ਮੁਤਾਬਕ ਅਫ਼ਸਰ ਦੀ ਸੰਤੁਸ਼ਟੀ ਅਨੁਸਾਰ ਇਹ ਮਾਮਲਾ ਹੱਲ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਇਸ ਘਟਨਾ ਬਾਰੇ ਮੀਡੀਆ ਰਿਪੋਰਟ ਦੇ ਸਬੰਧ ਵਿੱਚ ਕਿਹਾ, ‘‘ਇਹ ਮਾਮਲਾ ਕੁਝ ਹਫਤੇ ਪਹਿਲਾਂ ਮੇਰੇ ਧਿਆਨ ਵਿੱਚ ਲਿਆਂਦਾ ਗਿਆ ਸੀ ਅਤੇ ਮੈਂ ਮੰਤਰੀ ਨੂੰ ਮੁਆਫੀ ਮੰਗਣ ਅਤੇ ਮਹਿਲਾ ਅਫ਼ਸਰ ਨਾਲ ਇਸ ਮਾਮਲੇ ਨੂੰ ਨਿਪਟਾਉਣ ਲਈ ਆਖਿਆ ਸੀ।ਮੈਂ ਸਮਝਦਾ ਹਾਂ ਕਿ ਅਫਸਰ ਦੀ ਸੰਤੁਸ਼ਟੀ ਮੁਤਾਬਕ ਮੰਤਰੀ ਨੇ ਅਜਿਹੀ ਹੀ ਕੀਤਾ ਜਿਸ ਕਰਕੇ ਮਾਮਲਾ ਸੁਲਝ ਗਿਆ ਹੈ। -PCTNews

Related Post