CBSE 10ਵੀਂ ਤੇ 12ਵੀਂ ਦੀਆਂ ਬਾਕੀ ਪ੍ਰੀਖਿਆਵਾਂ ਲਈ ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼

By  Shanker Badra May 20th 2020 07:07 PM

CBSE 10ਵੀਂ ਤੇ 12ਵੀਂ ਦੀਆਂ ਬਾਕੀ ਪ੍ਰੀਖਿਆਵਾਂ ਲਈ ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼:ਨਵੀਂ ਦਿੱਲੀ : ਸੀਬੀਐਸਈ ਦੀ 10ਵੀਂ ਤੇ 12ਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਗ੍ਰਹਿ ਮੰਤਰਾਲੇ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਨੂੰ ਪ੍ਰੀਖਿਆ ਦੌਰਾਨ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣ ਕਰਨਾ ਲਾਜ਼ਮੀ ਹੈ। ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੀਖਿਆ ਕੇਂਦਰਾਂ 'ਚ ਸਮਾਜਿਕ ਦੂਰੀਆਂ ਨੂੰ ਧਿਆਨ 'ਚ ਰੱਖਦੇ ਹੋਏ ਪ੍ਰੀਖਿਆ ਹੋਵੇਗੀ।

ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਦੇ ਬੋਰਡ ਨੂੰ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਲਈ ਕਿਸੇ ਵੀ ਕੰਟੇਨਮੈਂਟ ਜ਼ੋਨ ਵਿੱਚ ਪ੍ਰੀਖਿਆ ਕੇਂਦਰ ਅਲਾਟ ਨਹੀਂ ਕੀਤੇ ਜਾਣਗੇ। ਪ੍ਰੀਖਿਆ ਕੇਂਦਰ 'ਚ ਥਰਮਲ ਸਕ੍ਰੀਨਿੰਗ ਅਤੇ ਸੈਨੇਟਾਈਜ਼ਰ ਦਾ ਵੀ ਪ੍ਰਬੰਧ ਹੋਣਾ ਜ਼ਰੂਰੀ ਹੈ। ਪ੍ਰੀਖਿਆ ਕੇਂਦਰਾਂ 'ਚ ਮੌਜੂਦ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਮੁਲਾਜ਼ਮਾਂ ਲਈ ਫੇਸ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ 'ਤੇ ਲਿਜਾਣ ਲਈ ਵਿਸ਼ੇਸ਼ ਬੱਸਾਂ ਚਲਾਈਆਂ ਜਾ ਸਕਦੀਆਂ ਹਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਵੱਡਾ ਐਲਾਨ ਕੀਤਾ ਹੈ। ਇਸ ਸਬੰਧ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, "ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 10ਵੀਂ ਤੇ 12ਵੀਂ ਬੋਰਡ ਦੀਆਂ ਬਾਕੀ ਪ੍ਰੀਖਿਆਵਾਂ ਨੂੰ ਸਮਾਜਿਕ ਦੂਰੀ, ਫੇਸ ਮਾਸਕ ਵਰਗੀਆਂ ਸ਼ਰਤਾਂ ਨਾਲ ਕਰਵਾਉਣ ਲਈ ਲੌਕਡਾਊਨ ਦੇ ਨਿਯਮਾਂ ਵਿੱਚ ਕੁਝ ਢਿੱਲ ਦੇਣ ਦਾ ਫ਼ੈਸਲਾ ਕੀਤਾ ਗਿਆ।

ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਦੇਸ਼ ਦੇ ਕਈ ਸੂਬਿਆਂ ਵਿੱਚ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਸੀ ਪਰ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੌਕਡਾਊਨ ਵਿੱਚ ਬੋਰਡ ਦੀ ਪ੍ਰੀਖਿਆ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਨਾਲ ਸਾਰੇ ਦੇਸ਼ ਅਤੇ ਰਾਜਾਂ ਦੇ ਵਿਦਿਆਰਥੀ ਵੀ ਰਾਹਤ ਦਾ ਸਾਹ ਲਿਆ ਹੈ।

-PTCNews

Related Post