ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅੱਜ ਭਾਰਤ ਦੌਰੇ 'ਤੇ, ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਮੁਲਾਕਾਤ

By  Jashan A June 25th 2019 07:58 AM

ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅੱਜ ਭਾਰਤ ਦੌਰੇ 'ਤੇ, ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਮੁਲਾਕਾਤ,ਨਵੀਂ ਦਿੱਲੀ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅੱਜ ਭਾਰਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਦਾ ਪਹਿਲਾ ਪੜਾਅ ਭਾਰਤ 'ਚ ਹੋਵੇਗਾ। ਅੱਜ ਉਹ ਦਿੱਲੀ ਪਹੁੰਚਣਗੇ।

ਮਿਲੀ ਜਾਣਕਾਰੀ ਮੁਤਾਬਕ ਮਾਈਕ ਪੋਂਪੀਓ ਜਿਥੇ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਮਿਲਣਗੇ।

ਹੋਰ ਪੜ੍ਹੋ: ਬਾਲੀਵੁੱਡ ਦੇ ਸੁਪਰ ਸਟਾਰ ਸ਼ਾਹਰੁਖ ਖਾਨ ਨੇ ਕੀਤੀ ਜਸਟਿਨ ਟਰੂਡੋ ਨਾਲ ਮੁਲਾਕਾਤ

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੰਤਰੀ ਦੋਹਾਂ ਦੇਸ਼ਾਂ 'ਚ ਹੋਰ ਮਜ਼ਬੂਤ ਸਬੰਧ ਬਣਾਉਣ ਲਈ ਗੱਲਬਾਤ ਕਰਨਗੇ।ਮੀਡੀਆ ਰਿਪੋਰਟਾਂ ਮੁਤਾਬਕ ਵਿਦੇਸ਼ ਮੰਤਰੀ ਪੋਂਪੀਓ 25 ਤੋਂ 27ਜੂਨ ਵਿਚਕਾਰ ਭਾਰਤ-ਪ੍ਰਸ਼ਾਂਤ ਖੇਤਰ ਦੇ ਦੌਰੇ 'ਤੇ ਰਹਿਣਗੇ ਅਤੇ ਮੁੱਖ ਹਿੱਸੇਦਾਰ ਰਾਸ਼ਟਰਾਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ ਹੀ ਇਸ ਖੇਤਰ ਦੇ ਸਾਂਝੇ ਟੀਚਿਆਂ ਨੂੰ ਵਧਾਉਣ 'ਤੇ ਚਰਚਾ ਕਰਨਗੇ।

-PTC News

Related Post